ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ ਨੇ ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਪੜ੍ਹਨ,ਜੁੜਨ ਅਤੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਦੀਆਂ ਲੋਕਭਲਾਈ ਸਕੀਮਾਂ ਰਾਹੀਂ ਆਪਣੀ ਸਿੱਖਿਆ ਪੂਰੀ ਕਰ ਰਹੇ ਵਿਦਿਆਰਥੀਆਂ ਅਮਨਪ੍ਰੀਤ ਕੌਰ,ਮਨਦੀਪ ਕੌਰ, ਅਨਮੋਲ, ਕੁਲਦੀਪ ਸਿੰਘ ਆਦਿ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ। ਸਮਾਗਮ ਦੌਰਾਨ ਪ੍ਰੋ.ਬਲਜੀਤ ਸਿੰਘ ਬੱਲੀ ਸੇਵਾਮੁਕਤ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੇ ਬਾਬਾ ਸਾਹਿਬ ਦੇ ਜੀਵਨ, ਸੰਘਰਸ਼, ਫਲਸਫੇ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਵਲੋਂ ਬਾਬਾ ਸਾਹਿਬ ਦੇ ਬੁੱਤ ‘ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾ ਸੁਮਨ ਭੇਟ ਕੀਤੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਬਾਬਾ ਸਾਹਿਬ ਦੇ ਬੁੱਤ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਮੇਜਰ ਡਾ.ਇਰਵਿਨ ਕੌਰ, ਚੇਅਰਮੈਨ ਮਾਰਕਿਟ ਕਮੇਟੀ ਜਗਜੀਤ ਸਿੰਘ ਬਿੱਟੂ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਾਜੀਵ ਢਾਂਡਾ ਤੇ ਹੋਰ ਪਤਵੰਤੇ ਹਾਜ਼ਰ ਸਨ।Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

