ਕਾਂਗਰਸ ਲੀਡਰਸ਼ਿਪ ਨੇ ਮਾਛੀਵਾੜਾ ਸਾਹਿਬ ਵਿਖੇ ਮਨਾਇਆ ਡਾ.ਅੰਬੇਡਕਰ ਜੀ ਦਾ ਜਨਮ ਦਿਨ

Spread the love

ਮਾਛੀਵਾੜਾ ਸਾਹਿਬ-14 ਅਪ੍ਰੈਲ (ਸੁੱਚਾ ਬੰਗੜ)ਕਾਂਗਰਸ ਪਾਰਟੀ ਵਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਮਾਛੀਵਾਡ਼ਾ ਸਾਹਿਬ ਦੇ ਅੰਬੇਡਕਰ ਚੌਂਕ ਵਿਖੇ ਹੋਇਆ। ਇਹ ਸਮਾਗਮ ਕਾਂਗਰਸ ਦੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਅਤੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ’ਤੇ ਫਤਹਿਗਡ਼੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਕਤ ਆਗੂਆਂ ਅਤੇ ਭਾਰੀ ਗਿਣਤੀ ’ਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ। ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਮ.ਪੀ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਲੋਕ ਹਿੱਤਾਂ ਲਈ ਬਾਬਾ ਸਾਹਿਬ ਵਲੋਂ ਬਣਾਇਆ ਗਿਆ ਸੰਵਿਧਾਨ ਤੋਡ਼ਨ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ ਜਦਕਿ ਕਾਂਗਰਸ ਨੇ ਹਮੇਸ਼ਾ ਸੰਵਿਧਾਨ ਦੀ ਰਾਖੀ ਲਈ ਅਵਾਜ਼ ਬੁਲੰਦ ਕੀਤੀ ਜਿਸ ਕਾਰਨ ਭਾਜਪਾ ਇਸ ’ਚ ਨਾਕਾਮ ਰਹੀ। ਐੱਮ.ਪੀ. ਅਮਰ ਸਿੰਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸੰਵਿਧਾਨ ਦੀ ਰਚਨਾ ਕਰ ਜਿੱਥੇ ਦਲਿੱਤ ਤੇ ਗਰੀਬ ਲੋਕਾਂ ਨੂੰ ਬਣਦੇ ਹੱਕ ਦਿਵਾਏ ਉੱਥੇ ਹਰੇਕ ਵਰਗ ਲਈ ਕਾਨੂੰਨ ਬਣਾਇਆ ਤਾਂ ਜੋ ਕਿਸੇ ਨਾਲ ਧੱਕਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹੋ ਗਏ ਹਨ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਮਿਲ ਕੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਲੋਕਾਂ ਤੋਂ ਬੋਲਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਬਿਆਨ ਦਿੱਤਾ ਕਿ ਅੱਜ ਇੱਥੇ ਅਮਨ, ਕਾਨੂੰਨ ਦੀ ਸਥਿਤੀ ਵਿਗਡ਼ ਚੁੱਕੀ ਹੈ ਜਿਸ ’ਤੇ ਕਾਬੂ ਪਾਇਆ ਜਾਵੇ ਪਰ ਪੰਜਾਬ ਸਰਕਾਰ ਨੇ ਉਨ੍ਹਾਂ ’ਤੇ ਜੋ ਪਰਚਾ ਦਰਜ ਕੀਤਾ ਉਸਦੀ ਨਿੰਦਾ ਕਰਦਿਆਂ ਸਖ਼ਤ ਸ਼ਬਦਾਂ ’ਚ ਕਿਹਾ ਕਿ ਅਜਿਹੇ ਝੂਠੇ ਪਰਚੇ ਦਰਜ ਕਰ ਉਹ ਕਾਂਗਰਸ ਦੀ ਅਵਾਜ਼ ਨੂੰ ਦਬਾ ਨਹੀਂ ਸਕਦੇ। ਇਸ ਮੌਕੇ ਜ਼ਿਲਾ ਉਪ ਪ੍ਰਧਾਨ ਕਸੂਤਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਜੇ.ਪੀ. ਸਿੰਘ ਮੱਕਡ਼, ਮੁੱਖ ਬੁਲਾਰਾ ਜਸਪ੍ਰੀਤ ਸਿੰਘ ਕਲਾਲ ਮਾਜਰਾ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਬਲਾਕ ਪ੍ਰਧਾਨ ਪਰਮਿੰਦਰ ਤਿਵਾਡ਼ੀ, ਨਰਿੰਦਰਪਾਲ ਲੱਕੀ, ਜਤਿੰਦਰ ਸਿੰਘ ਜੋਗਾ ਬਲਾਲਾ, ਹੁਸਨ ਲਾਲ ਮਡ਼ਕਨ, ਅਜਮੇਰ ਸਿੰਘ ਪੂਰਬਾ, ਜਗਜੀਤ ਸਿੰਘ ਪ੍ਰਿਥੀਪੁਰ, ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਦਿਹਾਤੀ ਯੂਥ ਪ੍ਰਧਾਨ ਅੰਮ੍ਰਿਤਪਾਲ ਸਿੰਘ ਚੀਮਾ, ਕੌਂਸਲਰ ਸੁਰਿੰਦਰ ਕੁਮਾਰ ਛਿੰਦੀ, ਮਨਜੀਤ ਕੁਮਾਰੀ, ਚੇਤਨ ਕੁਮਾਰ, ਪਰਮਜੀਤ ਪੰਮੀ, ਅਮਰਜੀਤ ਸਿੰਘ, ਹਰਚੰਦ ਸਿੰਘ, ਗੁਰਮੁਖ ਸਿੰਘ, ਰਾਣਾ ਸੁਰਜੀਤ ਸਿੰਘ, ਹਰਚੰਦ ਸਿੰਘ, ਪਰਮਜੀਤ ਸਿੰਘ ਨੀਲੋਂ ਵੀ ਮੌਜੂਦ ਸਨ। ਅੰਤ ਵਿਚ ਜ਼ਿਲਾ ਕਾਂਗਰਸ ਵਲੋਂ ਝੂਠਾ ਪਰਚਾ ਦਰਜ ਕਰਨ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਅਤੇ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ’ਤੇ ਜੋ ਝੂਠਾ ਪਰਚਾ ਦਰਜ ਕੀਤਾ ਗਿਆ ਹੈ ਉਸਦੀ ਜ਼ਿਲਾ ਕਾਂਗਰਸ ਕਮੇਟੀ ਪੁਰਜ਼ੋਰ ਨਿੰਦਾ ਕਰਦੀ ਹੈ ਅਤੇ ਸਾਰੇ ਵਰਕਰ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *