ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ, ਵਿਧਾਇਕ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ 11.95 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਨਵੀਆਂ ਕਲਾਸਾਂ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਕੂਲ ਵਿਖੇ 22.50 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮਾਂ ਦਾ ਕੰਮ ਚੱਲ ਰਿਹਾ ਹੈ ।ਇਸੇ ਤਰ੍ਹਾਂ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ 18.51 ਲੱਖ ਰੁਪਏ ਈ ਲਾਗਤ ਨਾਲ ਬਣਾਏ ਗਏ ਨਵੇਂ ਕਲਾਸ ਰੂਮ ਅਤੇ ਲੈਬ ਦਾ ਉਦਘਾਟਨ ਕੀਤਾ ।ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ  ਵਿਖੇ 9.26 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ 23.38 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਚਾਰਦੀਵਾਰੀ, ਨਵੇਂ ਪਖਾਨਿਆਂ ਅਤੇ ਲੈਬ ਦਾ ਉਦਘਾਟਨ ਕੀਤਾ। ਉਹਨਾਂ ਜਾਣਕਰੀ ਦਿੱਤੀ ਕਿ 22.50 ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਇਕ ਕੰਪਿਊਟਰ ਲੈਬ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਉਹਨਾਂ 28.35 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਲਾਸਰੂਮ ਦੀ ਮੁਰੰਮਤ , ਉਸਾਰੇ ਗਏ ਨਵੇਂ ਕਲਾਸ ਰੂਮ ਅਤੇ ਪਖਾਨੇ ਦਾ ਉਦਘਾਟਨ ਕੀਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸਕੂਲ ‘ਚ 40 ਲੱਖ ਰੁਪਏ ਦੀ ਲਾਗਤ ਨਾਲ ਨਾਬਾਰਡ ਤਹਿਤ ਕੰਮ ਕਰਵਾਏ ਜਾ ਰਹੇ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *