ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ,ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵੱਖ-ਵੱਖ ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ, ਉੱਥੇ ਸਕੂਲੀ ਵਿਦਿਆਰਥੀਆਂ ਨੂੰ ਆਈ.ਏ.ਐਸ.ਆਈ.ਪੀ.ਐਸ ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇ ਕੇ ਚੰਗੇ ਭਵਿੱਖ ਲਈ ਰਾਹ ਦਸੇਰਾ ਬਣਨਗੇ।ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਤੇ ਪੰਜਾਬ ਸਰਕਾਰ ਦਾ ਉਪਰਾਲਾ ਦਿਹਾਤੀ ਖੇਤਰਾਂ ਦੇ ਸਕੂਲੀ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਮੌਜੂਦ ਸਨ।Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…
Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

