ਡਾ.ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

Spread the love

ਬੱਸੀ ਪਠਾਣਾ, 15 ਅਪ੍ਰੈਲ (ਉਦੇ ਧੀਮਾਨ):  ਘੱਟ ਗਿਣਤੀ ਦਲਿਤ ਵਿੰਗ ਅਤੇ ਭੀਮ ਆਰਮੀ ਜਸਟਿਸ ਅੈਡ ਵੈਲਫੇਅਰ ਐਸੋਸੀਏਸ਼ਨ ਬੱਸੀ ਪਠਾਣਾਂ ਦੇ ਪ੍ਰਧਾਨ ਤੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਵੱਲੋ ਭਾਰਤੀ ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦਾ 134ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਹੈਪੀ ਨੇ ਡਾ.ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸਦੀਆਂ ਤੋਂ ਲਤਾੜੇ ਦਲਿਤ ਅਤੇ ਸ਼ੋਸ਼ਿਤ ਵਰਗ ਨੂੰ ਉੱਪਰ ਚੁੱਕਣ ਲਈ ਆਪਣਾ ਸਾਰਾ ਜੀਵਨ ਲਗਾ ਦਿੱਤਾ ਅਤੇ ਪੈਰਾਂ ਦੀ ਜੁੱਤੀ ਸਮਝੀ ਜਾਂਦੀ ਭਾਰਤੀ ਔਰਤ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ। ਉਨ੍ਹਾਂ ਨੇ ਕਿਹਾ ਕਿ ਡਾ.ਅੰਬੇਡਕਰ ਸਾਹਿਬ ਦੇ ਯਤਨਾਂ ਸਦਕਾ ਹੀ ਹਰ ਵਰਗ ਸਮਾਜ ਵਿਚ ਬਰਾਬਰੀ ਦੇ ਹੱਕ ਲੈ ਕੇ ਆਪਣੀ ਜੀਵਨ ਬਤੀਤ ਕਰ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਬਾਬਾ ਅੰਬੇਦਕਰ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੀਤਨ ਕੁਮਾਰ, ਦੀਵਲ ਕੁਮਾਰ ਹੈਰੀ,ਸਨਮਦੀਪ ਸਿੰਘ,ਸੋਨੂੰ,ਬਲਜਿੰਦਰ ਸਿੰਘ ਬੱਬਲੂ,ਦਿਵੇਸ,ਮਨੀ,ਵਿੱਕੀ,ਸੀਤਲ,ਗੌਰਵ ਗਿਰੀ,ਸ਼ਨੀ,ਹਜੂਰਾ ਸਿੰਘ,ਵਰਿੰਦਰ ਸਿੰਘ, ਦੀਪੀ, ਹਰਮਨ,ਸਾਹਿਲ, ਆਬੂ, ਦਿਨੇਸ਼, ਰੋਬਿਨ,ਪਰਮਜੀਤ ਪੰਮਾ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *