ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੇ ਮੁੱਖ ਮੰਤਰੀ – ਧਾਲੀਵਾਲ

Spread the love

ਫਗਵਾੜਾ 15 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ        ) ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਦੇ ਲੀਡਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪੰਜਾਬ ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਦੀ ਸਖ਼ਤ ਨਖੇਦੀ ਕਰਦਿਆਂ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐਸ.) ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੱਤਾ ਦੇ ਨਸ਼ੇ ‘ਚ ਚੂਰ ਹੋ ਕੇ ਆਪਣੇ ਸਿਆਸੀ ਹਿਤਾਂ ਲਈ ਸਰਕਾਰੀ ਮਸ਼ੀਨਰੀ ਦੀ ਸਰੇਆਮ ਦੁਰਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਅਤੇ ਪੁਲਿਸ ਥਾਣਿਆਂ ਤੇ ਸਿਆਸੀ ਆਗੂਆਂ ਦੇ ਘਰਾਂ ਉੱਤੇ ਹੋ ਰਹੇ ਗ੍ਰਨੇਡ ਹਮਲਿਆਂ ਬਾਰੇ ਕਾਂਗਰਸ ਪਾਰਟੀ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਬਾਜਵਾ ਖਿਲਾਫ ਐਫ.ਆਈ.ਆਰ. ਦਰਜ ਕਰਕੇ ਕਾਂਗਰਸ ਪਾਰਟੀ ਨੂੰ ਡਰਾਉਣ ਦਾ ਯਤਨ ਕਰ ਰਹੇ ਹਨ। ਮੁੱਖ ਮੰਤਰੀ ਪੰਜਾਬ ਵਲੋਂ ਇਸ ਮੁੱਦੇ ਨੂੰ ਲੈ ਕੇ ਕੀਤੀ ਜਾ ਰਹੀ ਬਿਆਨਬਾਜੀ ਨੂੰ ਸਖ਼ਤ ਇਤਰਾਜਯੋਗ ਅਤੇ ਹੇਠਲੇ ਦਰਜੇ ਦੀ ਕਰਾਰ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਨਤੀਜੇ ਭੁਗਤਣ ਦੀਆਂ ਜੋ ਧਮਕੀ ਦੇ ਰਹੇ ਹਨ, ਉਸਦਾ ਠੋਕਵਾਂ ਜਵਾਬ ਪੰਜਾਬ ਦੀ ਜਨਤਾ ਆਪ ਪਾਰਟੀ ਨੂੰ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਦਬਾਅ ਦੇ ਤਰੀਕਿਆਂ ਨਾਲ ਆਪਣੇ ਵਿਰੋਧੀਆਂ ਨੂੰ ਚੁੱਪ ਨਹੀਂ ਕਰਵਾ ਸਕਦੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਰੱਖਿਆ ਖਤਰਿਆਂ ਬਾਰੇ ਬਾਜਵਾ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਬਾਰੇ ਜਾਣੂ ਹੋਣਾ ਚਾਹੀਦਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਨਾਗਰਿਕਾਂ ਦੀ ਸੁਰੱਖਿਆ ’ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਮਾਨ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਫੋਰਸ ਦੀ ਵਰਤੋਂ ਕਰ ਰਹੀ ਹੈ। ਲੇਕਿਨ ਪੂਰੀ ਕਾਂਗਰਸ ਪਾਰਟੀ ਬਾਜਵਾ ਦੇ ਨਾਲ ਡਟ ਕੇ ਖੜੀ ਹੈ। ‘ਆਪ’ ਪਾਰਟੀ ਨੂੰ ਸੱਤਾ ਤੋਂ ਅਲਵਿਦਾ ਹੋਣ ‘ਚ ਦੋ ਸਾਲ ਦਾ ਸਮਾਂ ਵੀ ਬਾਕੀ ਨਹੀਂ ਹੈ ਅਤੇ ਕਾਂਗਰਸ ਪਾਰਟੀ ‘ਝਾੜੂ’ ਵਾਲੀ ਸਰਕਾਰ ਦੇ ਜਬਰ ਜੁਲਮ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਭਗਵੰਤ ਮਾਨ ਸਰਕਾਰ ਦੇ ਦਬਾਅ ਹੇਠ ਕੋਈ ਵੀ ਅਜਿਹੀ ਗਲਤ ਕਾਰਵਾਈ ਨਾ ਕੀਤੀ ਜਾਵੇ, ਜਿਸਦਾ ਜਵਾਬ ਸੂਬੇ ਵਿਚ ਕਾਂਗਰਸ ਪਾਰਟੀ ਦੀ ਸੱਤਾ ਆਉਣ ਸਮੇਂ ਦੇਣਾ ਮੁਸ਼ਕਲ ਹੋ ਜਾਵੇ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *