ਮਾਛੀਵਾੜਾ ਸਾਹਿਬ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ

Spread the love

ਮਾਛੀਵਾੜਾ ਸਾਹਿਬ 15 ਅਪ੍ਰੈਲ ( ਸੁੱਚਾ ਬੰਗੜ) ਭਾਰਤੀਯ ਸੰਵਿਧਾਨ ਦੇ ਨਿਰਮਾਤਾ, ਦਲਿਤਾਂ ਦੇ ਮਸੀਹਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਵਸ ਭਾਰਤੀਯ ਵਾਲਮਿਕੀ ਧਰਮ ਸਮਾਜ (ਰਜਿ) ਭਾਵਾਧਸ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨ.ਜੀ.ਓ ਵੱਲੋਂ ਸੰਯੁਕਤ ਰੂਪ ਵਿੱਚ ਅੰਬੇਡਕਰ ਚੌਂਕ ਵਿਖੇ ਮਨਾਇਆ ਗਿਆ। ਇਸ ਮੌਕੇ ਬਾਬਾ ਸਾਹਿਬ ਦੇ ਬੁੱਤ ਤੇ ਫੁੱਲ ਮਲਾਵਾਂ ਭੇਟ ਕੀਤੇ ਗਏ ਅਤੇ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਜਾਣਕਾਰੀ ਦਿੰਦਿਆਂ ਭਾਵਾਧਸ ਆਗੂ ਲਾਲੀ ਪਾਮੇ ਅਤੇ ਐਨ.ਜੀ.ਓ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਕਿਹਾ ਕਿ ਸਮਾਜ ਸੁਧਾਰਕ ਅਤੇ ਦੱਬੇ-ਕੁਚਲੇ ਵਰਗਾਂ ਲਈ ਆਵਾਜ਼ ਦੇਣ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ ਵਿੱਚ ਹੋਇਆ ਸੀ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਣੇ। ਇੰਨਾ ਹੀ ਨਹੀਂ ਉਨ੍ਹਾਂ ਨੇ 26 ਨਵੰਬਰ 1949 ਨੂੰ ਦੁਨੀਆ ਦਾ ਸਭ ਤੋਂ ਲੰਬਾ ਲਿਖਤੀ ਸੰਵਿਧਾਨ ਤਿਆਰ ਕੀਤਾ। ਇਸ ਨੂੰ ਤਿਆਰ ਕਰਨ ਵਿੱਚ 2 ਸਾਲ,11 ਮਹੀਨੇ ਅਤੇ 18 ਦਿਨ ਲੱਗੇ। ਬਾਬਾ ਸਾਹਿਬ ਨੇ ਦਲਿਤਾਂ, ਹੇਠਲੇ ਵਰਗਾਂ, ਮਜ਼ਦੂਰਾਂ ਅਤੇ ਔਰਤਾਂ ‘ਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਇਸ ਲਈ ਉਹਨਾਂ ਨੂੰ ਦਲਿਤਾਂ ਦਾ ਮਸੀਹਾ ਕਿਹਾ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਊਸੀਂਪਲ ਯੂਨੀਅਨ ਦੇ ਪ੍ਰਧਾਨ ਧਰਮਵੀਰ ਪਾਮੇ, ਭਾਵਾਧਸ ਦੇ ਪ੍ਰਧਾਨ ਮਿੰਕੂ ਹੰਸ, ਰਵੀ ਕੁਮਾਰ ਬਾਲੀ, ਸੰਜੀਵ ਕੁਮਾਰ ਰਿੰਕਾ, ਜਗਦੀਸ਼ ਚਾਨਣਾ, ਪਰਮਦੀਪ ਪਾਲ ਸਿੰਘ, ਸੁਸ਼ੀਲ ਮੱਟੂ, ਦੀਪਕ ਬੱਗਣ, ਅਮਨ ਹੰਸ, ਕੁਲਦੀਪ ਸਹੋਤਾ, ਨੀਰਜ ਮੱਟੂ, ਹੈਪੀ ਪਾਮੇ, ਜਸ਼ਨ ਪਾਮੇ ਅਤੇ ਗਾਂਧੀ ਆਦਿਵਾਲ  ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *