ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਸਾਹਿਬ ਵਿਖੇ ਮਹਾਨ ਰੈਣ ਸਬਾਈ ਕੀਰਤਨ ਸਮਾਗਮ ਮਿਤੀ 19 ਅਪ੍ਰੈਲ ਦਿਨ ਸ਼ਨੀਵਾਰ ਨੂੰ ਰਾਤ 9 ਵਜੇ ਤੋਂ ਅੰਮ੍ਰਿਤ ਵੇਲੇ 3 ਵਜੇ ਤੱਕ

Spread the love

ਅੰਮ੍ਰਿਤਸਰ 15ਅਪ੍ਰੈਲ(ਦਿਨੇਸ਼ ਸੋਨੀ  )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਜੀ ਬੀਬੀ ਕੌਲਾਂ ਵਾਲੇ ਅਤੇ ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲਿਆਂ ਵੱਲੋਂ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਰੈਣ ਸਬਾਈ ਕੀਰਤਨ ਸਮਾਗਮ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਸਾਹਿਬ ਵਿਖੇ ਮਿਤੀ 19 ਅਪ੍ਰੈਲ ਦਿਨ ਸ਼ਨੀਵਾਰ ਰਾਤ 9 ਵਜੇ ਤੋਂ ਅੰਮ੍ਰਿਤ ਵੇਲੇ 3 ਵਜੇ ਤੱਕ ਹੋਵੇਗਾ। ਸਮਾਗਮ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਵਾਲੇ ,ਭਾਈ ਅਮਨਦੀਪ ਸਿੰਘ ਜੀ ਬੀਬੀ ਕੌਲਾਂ ਵਾਲੇ, ਭਾਈ ਜਸਵਿੰਦਰ ਸਿੰਘ,ਭਾਈ ਗੁਰਚਰਨ ਸਿੰਘ ਕਥਾ ਵਾਚਕ ,ਭਾਈ ਦਵਿੰਦਰ ਸਿੰਘ ਨਿਰਮਾਣ,ਸਟੇਜ ਸੈਕਟਰੀ ਭਾਈ ਵਰਿਆਮ ਸਿੰਘ, ਭਾਈ ਵਰਿੰਦਰ ਸਿੰਘ ਕੰਗ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੌਰ ਜੀ ਲੁਧਿਆਣੇ ਵਾਲੇ,ਬਾਬਾ ਦੀਪ ਸਿੰਘ ਗੁਰਮਤਿ ਗਿਆਨ ਸੰਗੀਤ ਅਕੈਡਮੀ ਦੇ ਵਿਦਿਆਰਥੀ, ਅਤੇ ਸੰਤ ਮਹਾਪੁਰਸ਼ ਪਹੁੰਚ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਭਾਈ ਅਮਨਦੀਪ ਸਿੰਘ ਜੀ ਨੇ ਦੱਸਿਆ ਸਮਾਗਮ ਦੀ ਅਰੰਭਤਾ ਰਾਤ 8 ਵਜੇ ਤੋਂ ਹੋਵੇਗੀ। ਭਾਈ ਸਾਹਿਬ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਸਮਾਗਮ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਇਸ ਮੌਕੇ ਭਾਈ ਅਮਤੇਸ਼ਵਰ ਸਿੰਘ, ਭਾਈ ਰੋਬਿਨ ਸਿੰਘ ,ਭਾਈ ਅਵਤਾਰ ਸਿੰਘ ,ਭਾਈ ਸਿਮਰਨਜੀਤ ਸਿੰਘ, ਭਾਈ ਜਸਬੀਰ ਸਿੰਘ, ਭਾਈ ਅਵਤਾਰ ਸਿੰਘ ਹਾਜ਼ਰ ਸਨ ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *