ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ: ਚੇਅਰਮੈਨ ਜਸਪ੍ਰੀਤ ਸਿੰਘ

Spread the love

ਅੰਮ੍ਰਿਤਸਰ 15ਅਪ੍ਰੈਲ ( ਦਿਨੇਸ਼ ਸੋਨੀ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਜਿਥੇ ਇੱਕ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਓਥੇ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ  ਸਾਲਾਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤੇ  ਕੱਚੇ ਅਧਿਆਪਕ ਪੱਕੇ ਕਰਨ ਸਮੇਤ ਵੱਡੀ ਵੀ ਗਿਣਤੀ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਹਨਾ ਕਿਹਾ ਕਿ ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਹੋ ਗਏ ਹਨ ਜਿਸ ਸਦਕਾ ਸਕੂਲਾਂ ਦੇ ਬੁਨਿਆਦੀ ਢਾਂਚੇ  ਵਿਕਾਸ ਸਮੇਤ ਅਧਿਆਪਕਾਂ ਨੂੰ ਵਿਸ਼ਵਪੱਧਰੀ ਟਰੇਨਿੰਗ ਦਿਵਾਉਣ ਲਈ ਵੱਖ ਵੱਖ ਦੇਸ਼ਾਂ ਵਿਚ ਭੇਜਣ ਸਮੇਤ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਸਕੂਲਾਂ ‘च ਪੜ੍ਹਦੇ ਵਿਦਿਆਰਥੀ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *