ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੇ ਸਰਕਾਰੀ ਸਕੂਲਾਂ ਤੇ ਲਗਭਗ 23 ਕਰੋੜ ਰੁਪਇਆ ਖਰਚਿਆਂ ਜਾ ਚੁੱਕਿਆ ਹੈ ਅਤੇ ਇਸ ਤੋਂ ਇਲਾਵਾ 22 ਕਰੋੜ ਦੀ ਲਾਗਤ ਨਾਲ ਪਿੰਡ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਬੀ.ਐਡ ਸਕੂਲਾਂ, ਬਰਜਿੰਦਰਾ ਕਾਲਜ, ਆਈ.ਟੀ.ਆਈ. ਤੇ ਵੱਖਰੇ ਫੰਡ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਪਿਛਲੇ ਸਮੇਂ 300 ਕਰੇੜ ਦੇ ਕਰੀਬ ਫੰਡ ਆਏ ਹਨ, ਜਿੰਨਾਂ ਨਾਲ ਨਵੇਂ ਵਿਭਾਗ ਅਤੇ ਨਵੀਆਂ ਖੋਜਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਪੰਜਾਬ ਨੂੰ ਸਿੱਖਿਆਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਰਾੜ੍ਹ ਵਿਖੇ 3.75 ਲੱਖ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ 9.65 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਮੌਕੇ ਰਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਗੁਰਪ੍ਰੀਤ ਸਿੰਘ ਸਰਪੰਚ ਮਰਾੜ੍ਹ, ਬਾਬਾ ਜਸਪਾਲ ਸਿੰਘ ਪ੍ਰਧਾਨ ਐਸ.ਸੀ ਵਿੰਗ, ਸੀ.ਐਚ.ਟੀ ਹਰਪ੍ਰੀਤ ਸਿੰਘ ਮਰਾੜ, ਸੀ.ਐਚ.ਟੀ ਜੰਗ ਬਹਾਦਰ ਸਿੰਘ ਡੋਡ, ਸੀ.ਐਚ.ਟੀ ਜਸਵਿੰਦਰ ਸਿੰਘ ਸਾਦਿਕ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਤੇ ਪਿੰਡ ਵਾਸੀ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…