-ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪੰਜਾਬ ਸਰਕਾਰ ਲੈ ਰਹੀ ਹੈ ਇਤਿਹਾਸਿਕ ਫੈਸਲੇ : ਸੁਖਬੀਰ ਸਿੰਘ ਮਾਈਸਰਖਾਨਾ

Spread the love

ਰਾਏ ਖਾਨਾ (ਬਠਿੰਡਾ) 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਸ ਸੁਖਬੀਰ ਸਿੰਘ ਮਾਈਸਰਖਾਨਾ ਨੇ ਜ਼ਿਲ੍ਹੇ ਦੇ ਪਿੰਡ ਰਾਏ ਖਾਨਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ।ਇਸ ਮੌਕੇ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਲੜਕੇ ਅਤੇ ਲੜਕੀਆਂ ਨੂੰ ਸਵੈ ਰੋਜ਼ਗਾਰ ਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ।ਇਸ ਮੌਕੇ ਵਿਧਾਇਕ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖਤ ਤੋਂ ਸਖਤ ਮਿਹਨਤ ਕਰਕੇ ਆਪਣੇ ਮਿੱਥੇ ਟੀਚੇ ਨੂੰ ਸਰ ਕਰਦਿਆਂ ਆਪਣੇ ਮਾਪਿਆਂ ਦਾ ਨਾਮ ਚਮਕਾਉਣ। ਇਸ ਉਪਰੰਤ ਸ ਸੁਖਬੀਰ ਸਿੰਘ ਮਾਈਸਰਖਾਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਘੜੈਲੀ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਜਿਊਂਦ ਵਿਖੇ ਸਕੂਲ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *