ਚੁਸਪਿੰਦਰ ਸਿੰਘ ਚਹਿਲ ਨੂੰ ਨਸ਼ਾ ਮੁਕਤੀ ਮੋਰਚਾ ਦਾ ਕੋਆਰਡੀਨੇਟ ਨਿਯੁਕਤ ਹੋਣ ਤੇ ਵਰਕਰਾਂ ਵੱਲੋਂ ਵੰਡੇ ਗਏ ਲੱਡੂ

Spread the love
ਭੀਖੀ,16 ਅਪ੍ਰੈਲ ( ਕਮਲ ਜਿੰਦਲ)ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਵਿੱਚ ਚਲਾਈ ਗਈ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਨਸ਼ਿਆਂ ਨੂੰ ਪੰਜਾਬ ਵਿੱਚ ਖਤਮ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਜਿਸ ਦੇ ਤਹਿਤ ਵੱਖ-ਵੱਖ ਜਿਲਿਆਂ ਵਿੱਚ ਸਰਕਾਰ ਵੱਲੋਂ ਨਵੇਂ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਚੁਸਪਿੰਦਰ ਸਿੰਘ ਚਹਿਲ ਨੂੰ ਇਸ ਮੁਹਿੰਮ ਤਹਿਤ ਮਾਲਵਾ ਵੈਸਟ ਦਾ ਕੋਆਰਡਨੇਟਰ ਨਿਯੁਕਤ ਕੀਤਾ ਗਿਆ ਹੈ। ਚਹਿਲ ਨੂੰ ਇਸ ਨਵੀਂ ਜਿੰਮੇਵਾਰੀ ਮਿਲਣ ਤੇ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਸ਼ਹਿਰ ਭਿੱਖੀ ਵਿਖੇ ਲੱਡੂ ਵੰਡ ਕੇ ਆਪਣੀ ਖੁਸ਼ੀ ਮਨਾਈ ਗਈ ਇਸ ਮੌਕੇ ਬਲਰਾਜ ਬਾਂਸਲ, ਸ਼ੈਟੂ ਮੈਂਬਰ, ਡਾ ਅਰੁਣ ਕੁਮਾਰ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੁਸਪਿੰਦਰ ਸਿੰਘ ਚਹਿਲ ਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ ਉਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਕਿਉਂਕਿ ਚੁਸਵਿੰਦਰ ਸਿੰਘ ਚਹਿਲ ਨਿਰਡਰ ਅਤੇ ਨਿਰਧੜਕ ਆਗੂ ਹੈ ਉਹ ਇਸ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵੇਗਾ, ਅਤੇ ਉਹ ਉਹਨਾਂ ਦਾ ਮੋਢੇ ਨਾਲ ਮੋਢਾ ਲਾ ਕੇ ਨਸ਼ੇ ਨੂੰ ਖਤਮ ਕਰਨ ਲਈ ਉਹਨਾਂ ਦਾ ਸਾਥ ਦੇਣਗੇ। ਇਸ ਮੌਕੇ ਸੁਰਿੰਦਰ ਸਿੰਘ, ਕੁਲਵੰਤ ਸਿੰਘ, ਜੋਨੀ ਸ਼ੇਰਪੁਰੀਆ, ਗੁਰਤੇਜ ਸਿੰਘ, ਗੁਰਜੰਟ ਸਿੰਘ, ਸ਼ਸ਼ੀ ਕੁਮਾਰ, ਪੰਕਜ ਬਾਂਸਲ, ਜਿਮੀ ਗਰਗ‌ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *