ਪੱਟੀ ਸਦੀਕ, 15 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਕੱਲਰ ਖੇੜਾ ਦੇ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਏਰੀਆ ਇੰਚਾਰਜ਼ ਅਰੁਣ ਨਾਰੰਗ ਨੇ ਕੀਤਾ। ਇਸ ਮੌਕੇ ‘ਤੇ ‘ਆਪ’ ਆਗੂ ਅਤੇ ਸੀਨੀਅਰ ਵਕੀਲ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਪ੍ਰਾਪਤ ਕਰਕੇ ਹੀ ਜ਼ਿੰਦਗੀ ਬਦਲੀ ਜਾ ਸਕਦੀ ਹੈ ਅਤੇ ਇੱਕ ਗਰੀਬ ਬੱਚਾ ਵੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਪਰਿਵਾਰ ਦੀ ਗਰੀਬੀ ਨੂੰ ਹਮੇਸ਼ਾ ਲਈ ਖਤਮ ਕਰ ਸਕਦਾ ਹੈ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਿਰਫ਼ ਆਮ ਘਰਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ, ਸਗੋਂ ਭਗਵੰਤ ਮਾਨ ਸਰਕਾਰ ਨੇ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ।ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਗਰੀਬ ਬੱਚਿਆਂ ਦੀ ਸਿੱਖਿਆਂ ਵੱਲ ਧਿਆਨ ਨਹੀਂ ਦਿੱਤਾ, ਸਗੋਂ ਉਨ੍ਹਾਂ ਨੂੰ ਸਿੱਖਿਆ ਤੋਂ ਦੂਰ ਰੱਖਣ ਦਾ ਕੰਮ ਕੀਤਾ। ਉਨ੍ਹਾਂ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਪਣੇ ਬਜਟ ਵਿੱਚ ਸਿੱਖਿਆਂ ਲਈ 17975 ਕਰੋੜ ਰੁਪਏ ਅਲਾਟ ਕੀਤੇ ਹਨ।
ਅਰੁਣ ਨਾਰੰਗ ਅਤੇ ਐਡਵੋਕੇਟ ਨੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸਿਮਰਨਦੀਪ ਕੌਰ, ਹਰਪ੍ਰੀਤ ਕੌਰ, ਰਾਕੇਸ਼ ਕੁਮਾਰ, ਨਰੇਸ਼ ਕੁਮਾਰ ਅਤੇ ਹੋਰ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਇਲਾਕਾ ਇੰਚਾਰਜ਼ ਅਰੁਣ ਨਾਰੰਗ, ਐਡਵੋਕੇਟ ਹਰਪ੍ਰੀਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।ਇਸ ਮੌਕੇ ਲਵਪ੍ਰੀਤ ਸਿੰਘ, ਰਜਿੰਦਰ ਡੱਬੂ, ਸੁਰਜੀਤ ਸਿੰਘ, ਸਫਲਹਰਪ੍ਰੀਤ ਸਿੰਘ, ਇੰਦਰਜੀਤ ਬਜਾਜ, ਸੋਹਣ ਸਿੰਘ, ਹੰਸਰਾਜ, ਦੌਲਤ ਰਾਮ, ਇੰਦਰਾ ਸਿੰਘ, ਗੁਰਮੀਤ ਸਿੰਘ, ਮਲਕੀਤ ਸਿੰਘ, ਰਾਜਾ ਰਾਮ, ਰਾਮ ਕੁਮਾਰ, ਰਾਮਪ੍ਰਤਾਪ ਅਤੇ ਹੋਰ ਪਤਵੰਤੇ ਹਾਜ਼ਰ ਸਨ।







