ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋ ਡਾ: ਭੀਮ ਰਾਓ ਅੰਬੇਦਕਰ ਜੀ ਦੀ ਮਨਾਈ ਗਈ ਜਯੰਤੀ

Spread the love
ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ  ( ਮਨਪ੍ਰੀਤ ਮੋਨੂੰ  ) ਭਾਰਤ ਰਤਨ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਪ੍ਰਧਾਨ ਸ਼੍ਰੀ ਸਤੀਸ਼ ਅਸੀਜਾ ਜੀ ਦੀ ਅਗਵਾਈ ਵਿੱਚ ਇੱਕ ਵਰਕਸ਼ਾਪ ਮੁਕਤਸਰ ਵਿਖੇ ਰੱਖੀ ਗਈ। ਜਿਸ ਵਿਚ ਸੂਬਾ ਜਨਰਲ ਸਕੱਤਰ ਸ੍ਰ ਜਗਮੋਹਨ ਸਿੰਘ ਰਾਜੂ ਜੀ, ਸੂਬਾ ਵਾਈਸ ਪ੍ਰਧਾਨ ਸ੍ਰ ਇੰਦਰ ਇਕਬਾਲ ਅਟਵਾਲ ਜੀ ਅਤੇ ਸੂਬਾ ਕਿਸਾਨ ਮੋਰਚਾ ਦੇ ਪ੍ਰਧਾਨ ਸ੍ਰ ਦਰਸ਼ਨ ਸਿੰਘ ਨੈਣੋਵਾਲ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਰਕਸ਼ਾਪ ਵਿੱਚ ਬਾਬਾ ਸਾਹਿਬ ਜੀ ਪ੍ਰਤਿਮਾ ਨੂੰ ਫੁੱਲ ਅਰਪਿਤ ਕੀਤੇ ਗਏ ਇਸ ਦੌਰਾਨ ਜਗਮੋਹਨ ਸਿੰਘ ਰਾਜੂ ਜੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਬਾਬਾ ਸਾਹਿਬ ਦੇ ਜੀਵਨ ਬਾਰੇ ਕੁਝ ਵਿਸ਼ੇਸ਼ ਗੱਲਾਂ ਕਹੀਆਂ ਅਤੇ ਨਾਲ ਹੀ ਕਾਂਗਰਸ ਤੇ ਅਤੇ ਆਮ ਆਦਮੀ ਪਾਰਟੀ ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਵਿੱਚ ਬਾਬਾ ਸਾਹਿਬ ਅੰਬੇਦਕਰ ਜੀ ਦੀ ਪਿੱਠ ਤੇ ਛੂਰਾ ਮਾਰਿਆ ਸੀ ਤੇ ਹਿੰਦੁਸਤਾਨ ਦੇ ਨਕਸ਼ੇ ਵਿੱਚੋਂ ਉਹਨਾਂ ਦਾ ਨਾਮ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸੱਤਾ ਤੇ ਆਉਣ ਮਗਰੋਂ ਬਾਬਾ ਸਾਹਿਬ ਅੰਬੇਦਕਰ ਜ਼ੀ ਦੀਆਂ ਮੂਰਤੀਆਂ ਦੀ  ਬੇਅਦਬੀ ਹੋਈ  ਅਤੇ ਉਹਨਾਂ ਦੀ ਪ੍ਰਤਿਮਾ ਤੇ ਹਥੌੜਿਆਂ ਨਾਲ ਵੀ ਵਾਰ ਆਮ ਆਦਮੀ ਪਾਰਟੀ ਦੀ ਸੱਤਾ ਦੌਰਾਨ ਹੀ ਹੋਇਆ ਹੈ ਅਤੇ ਇਸ ਮੌਕੇ ਕ੍ਰਿਟੀਕਲ ਕੇਅਰ ਹਸਪਤਾਲ ਬਾਰੇ ਸਵਾਲ ਪੁੱਛਣ ਤੇ ਉਹਨਾਂ ਨੇ ਕਿਹਾ ਜੋ ਚੀਜ਼ ਜਿਸ ਸ਼ਹਿਰ ਵਾਸਤੇ ਬਣੀ ਹੈ ਉਸੇ ਨੂੰ ਹੀ ਮਿਲਣੀ ਚਾਹੀਦੀ ਹੈ  ਇਸ ਮੌਕੇ ਮੰਡਲ ਮੁਕਤਸਰ 1 ਚੜਦੀ ਕਲਾ ਦੇ ਪ੍ਰਧਾਨ ਸ਼੍ਰੀ ਰਾਜ ਕੁਮਾਰ ਭਟੇਜਾ ਮੇਲੁ ਜੀ ਨੇ ਸਟੇਜ ਸੰਭਾਲੀ ਅਤੇ ਇਸ ਦੌਰਾਨ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਅੰਗਰੇਜ਼ ਸਿੰਘ ਉੜਾਂਗ,  ਸਤੀਸ਼ ਵਾਟਸ, ਸੀਮਾ ਰਾਣੀ, ਭਾਈ ਰਾਹੁਲ ਸਿੱਧੂ, ਸਮੁੱਚੀ ਜ਼ਿਲਾ ਟੀਮ, ਜ਼ਿਲਾ ਮੋਰਚੇ, ਸਮੂਹ ਮੰਡਲ ਪ੍ਰਧਾਨ, ਜਨਰਲ ਸਕੱਤਰ, ਮੰਡਲ ਮੋਰਚੇ ਅਤੇ ਹੋਰ ਵੀ ਕਈ ਆਗੂ ਮੌਜੂਦ ਰਹੇ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *