ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

Spread the love
ਸਾਦਿਕ, 21 ਨਵੰਬਰ ( ਰਘਬੀਰ ਸਾਦਿਕ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਢੁੱਡੀ, ਜਿਲ੍ਹਾ ਫਰੀਦਕੋਟ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਨਿਰਵੈਰ ਸਿੰਘ ਬਰਾੜ ਵਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਦੋ ਹਫਤੇ ਤੇ ਚਾਰ ਹਫਤੇ ਦੀ ਸਿਖਲਾਈ, 2 ਤੋਂ 20 ਪਸ਼ੂਆਂ ਤੱਕ ਡੀ.ਡੀ.8 ਕਰਜਾ ਸਕੀਮ ਤਹਿਤ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਵੀ ਜਾਗਰੂਕ ਕੀਤਾ।ਇਸ ਮੌਕੇ ਮਿਲਕਫੈਡ ਦੇ ਅਸਿਸਟੈਂਟ ਮੈਨੇਜਰ ਡਾ. ਗੁਰਪਿੰਦਰ ਸਿੰਘ ਵਲੋਂ ਸਫਲ ਡੇਅਰੀ ਫਾਰਮਿੰਗ ਦੇ ਨੁਕਤਿਆਂ ਬਾਰੇ ਅਤੇ ਮਿਲਕਫੈਡ ਦੀਆਂ ਸਕੀਮਾਂ ਬਾਰੇ ਦੁੱਧ ਉਤਪਾਦਕਾਂ ਨੂੰ ਜਾਣਕਾਰੀ ਦਿੱਤੀ ਗਈ। ਸ਼੍ਰੀ ਜਗਪਾਲ ਸਿੰਘ ਬਰਾੜ,  ਕੋਆਪਰੇਟਿਵ ਇੰਸਪੈਕਟਰ (ਰਿਟਾ:) ਵਲੋਂ ਦੁੱਧ ਸੁਸਾਇਟੀ, ਵਰਕ ਕਲਚਰ ਅਤੇ ਸਾਫ ਦੁੱਧ ਦੀ ਪੈਦਾਵਾਰ ਬਾਰੇ ਜਾਣਕਾਰੀ ਦਿੱਤੀ ਗਈ। ਡਾ.ਗੁਰਲਾਲ ਸਿੰਘ, ਅਸਿਸਟੈਂਟ ਪ੍ਰੋਫੈਸਰ (ਕੇ.ਵੀ.ਕੇ. ਫਰੀਦਕੋਟ) ਵਲੋਂ ਦੁਧਾਰੂ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਅਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਡੇਅਰੀ ਫਾਰਮਰਾਂ ਨੂੰ ਦੱਸਿਆ ਗਿਆ। ਸ਼੍ਰੀ ਗੁਰਲਾਲ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵਲੋਂ
ਲਗਾਏ ਗਏ ਜਾਗਰੂਕਤਾ ਕੈਂਪ ਦੀਆ ਝਲਕੀਆ
ਮਨੁੱਖੀ ਜੀਵਨ ਵਿੱਚ ਦੁੱਧ ਦੀ ਮਹੱਤਤਾ ਅਤੇ ਉਬਲੇ ਦੁੱਧ ਦੇ ਫਾਇਦੇ ਬਾਰੇ ਡੇਅਰੀ ਫਾਰਮਰਾਂ ਨੂੰ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸ਼੍ਰੀਮਤੀ ਅਮਰ ਕੌਰ, (ਸਰਪੰਚ ਢੁੱਡੀ), ਸ਼੍ਰੀ ਜਲੌਰ ਸਿੰਘ, ਸ਼੍ਰੀ ਗੁਰਤੇਜ ਸਿੰਘ (ਸਾਬਕਾ ਸਰਪੰਚ ਢੁੱਡੀ) ਅਤੇ ਸ਼੍ਰੀ ਜਸਵੀਰ ਸਿੰਘ (ਪੰਚਾਇਤ ਮੈਂਬਰ) ਅਤੇ ਪਿੰਡ ਦੇ ਡੇਅਰੀ ਫਾਰਮਰਾਂ ਵਲੋਂ ਕੈਂਪ ਵਿੱਚ ਭਾਗ ਲਿਆ ਗਿਆ।

 

More News

Youtube

Facebook

Whatsapp

Home

 

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *