ਵਿਧਾਇਕ ਸਰਾਰੀ ਤੇ ਚੇਅਰਮੈਨ ਸੰਧੂ ਨੇ ਲੱਖੋ ਕੇ ਬਹਿਰਾਮ ਦਾਣਾ ਮੰਡੀ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Spread the love

ਮਮਦੋਟ, 17 ਅਪ੍ਰੈਲ (ਹਰਪ੍ਰੀਤ ਸਿੰਘ ਹੈਪੀ)ਹਲਕਾ ਗੁਰੂ ਹਰਸਾਏ ਦੇ ਸਤਿਕਾਰਯੋਗ ਵਿਧਾਇਕ ਸ. ਫੌਜਾ ਸਿੰਘ ਸਰਾਰੀ, ਮਮਦੋਟ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਬਲਰਾਜ ਸਿੰਘ ਸੰਧੂ ਅਤੇ ਸਕੱਤਰ ਸ. ਬਿਕਰਮਜੀਤ ਸਿੰਘ  ਸੰਧੂ ਵੱਲੋਂ ਅੱਜ ਦਾਣਾ ਮੰਡੀ ਲੱਖੋ ਕੇ ਬਹਿਰਾਮ ਵਿਖੇ  ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਮੰਡੀਆਂ ਵਿਚ ਖਰੀਦ ਕਾਰਜ ਪੂਰੀ ਪਾਰਦਰਸ਼ਤਾ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੰਡੀ ਵਿਚ ਪਹੁੰਚ ਕੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਅਤੇ ਕਿਸਾਨਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦੇ ਸੁਝਾਵ ਵੀ ਸੁਣੇ।ਚੇਅਰਮੈਨ ਬਲਰਾਜ ਸਿੰਘ ਸੰਧੂ ਅਤੇ ਸਕੱਤਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੰਡੀ ਵਿਚ ਹਰ ਕਿਸਮ ਦੀ ਸਹੂਲਤ ਯਕੀਨੀ ਬਣਾਈ ਗਈ ਹੈ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ। ਸਫਾਈ ਤੋਂ ਲੈ ਕੇ ਤੋਲ ਅਤੇ ਭੁਗਤਾਨ ਤੱਕ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਈ ਗਈ ਹੈ।ਇਸ ਮੌਕੇ ਸਥਾਨਕ ਆਗੂ ਕੁਲਦੀਪ ਸਿੰਘ (ਸਰਪੰਚ ਜਤਾਲਾ), ਨਿਰਵੈਰ ਸਿੰਘ (ਕਿੱਲੀ), ਸੰਦੀਪ ਕੁਮਾਰ ਸੋਨੀ (ਮਮਦੋਟ) ਪੂਰਨ ਸਿੰਘ , ਸੰਦੀਪ ਸਿੰਘ, ਦਲੋਰ ਚੰਦ  ਅਤੇ ਕਈ ਹੋਰ ਵਰਕਰ ਤੇ ਕਿਸਾਨ ਵੀ ਮੌਜੂਦ ਸਨ

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *