ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Spread the love
ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐਸ.ਆਈ. ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼ਤ ਵਜੋਂ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ। 

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐਸ.ਆਈ. ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

  • Related Posts

    ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

    Spread the love

    Spread the loveਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ…

    ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ  ਸਬ-ਡੀਵੀਜ਼ਨ ਕੋਰਟ ਬਲਾਚੌਰ ਵਿਖੇ ਮਿਤੀ 18 ਜੁਲਾਈ 2026 ਨੂੰ  ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ – ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   

    Spread the love

    Spread the love ਨਵਾਂਸ਼ਹਿਰ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ.…

    Leave a Reply

    Your email address will not be published. Required fields are marked *