ਸੁਖਵਿੰਦਰ ਗਿੱਲ ਨੇ ਸੰਭਾਲਿਆ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ

Spread the love
ਮਾਛੀਵਾੜਾ ਸਾਹਿਬ 18 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਅੱਜ ਸੁਖਵਿੰਦਰ ਸਿੰਘ ਗਿੱਲ ਨੇ ਰਸਮੀ ਤੌਰ ਤੇ ਸੰਭਾਲ ਲਿਆ। ਅੱਜ ਉਹਨਾਂ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਹਾਜਰੀ ਵਿਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ,ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਸਮੇਤ ਕੌਂਸਲਰ ਅਤੇ ਪਾਰਟੀ ਆਗੂ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਨਕਲਾਬੀ ਸੋਚ ਦੇ ਕਾਰਨ ਹੀ ਅੱਜ ਸਧਾਰਨ ਪਰਿਵਾਰ ਨਾਲ ਸੰਬੰਧਿਤ ਸੁਖਵਿੰਦਰ ਗਿੱਲ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੁਖਵਿੰਦਰ ਗਿੱਲ ਨੂੰ ਚੇਅਰਮੈਨ ਬਣਾਕੇ ਪਾਰਟੀ ਨੇ ਆਮ ਪਾਰਟੀ ਵਰਕਰ ਨੂੰ ਮਾਣ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਜੋਰਦਾਰ ਸ਼ਬਦੀ ਹਮਲਾ ਕੀਤਾ ਅਤੇ 32 ਬੰਬਾਂ ਵਾਲੇ ਬਿਆਨ ਤੇ ਉਸ ਬਿਆਨ ਦੀ ਪ੍ਰੋੜਤਾ ਕਰਨ ਵਾਲੇ ਗੁਰ ਪਤਵੰਤ ਪੰਨੂ ਦੇ ਬਿਆਨ ਦੀ ਨਿੰਦਾ ਕੀਤੀ ਅਤੇ ਦੇਸ਼ ਵਿਰੋਧੀ ਬਿਆਨ ਦੇਣ ਵਾਲੇ ਇਹਨਾਂ ਕਥਿਤ ਆਗੂਆਂ ਦੇ ਬਿਆਨਾਂ ਦੀ ਜਾਂਚ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਤਿਹਾਸਿਕ ਸ਼ਹਿਰ ਮਾਛੀਵਾੜਾ ਸਾਹਿਬ ਨੂੰ ਸੁੰਦਰ ਅਤੇ ਵਿਰਾਸਤੀ ਸ਼ਹਿਰ ਬਣਾਉਣ ਲਈ ਵਿਧਾਇਕ ਦਿਆਲਪੁਰਾ ਅਤੇ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ।ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸੁਖਵਿੰਦਰ ਗਿੱਲ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਬਣਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਨੇ ਪਾਰਟੀ ਨਾਲ ਮੁੱਢਲੇ ਦਿਨਾਂ ਤੋਂ ਜੁੜੇ ਰਹੇ ਜੁਝਾਰੂ ਵਰਕਰ ਨੂੰ ਚੇਅਰਮੈਨ ਨਿਯੁਕਤ ਕਰਕੇ ਹਲਕੇ ਦੇ ਸਮੁੱਚੇ ਵਰਕਰਾਂ ਨੂੰ ਮਾਣ ਦਿੱਤਾ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਸੁਖਵਿੰਦਰ ਗਿੱਲ ਨੇ ਚੇਅਰਮੈਨ ਬਣਾਉਣ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਮਾਨ,ਮੰਤਰੀ ਤਰੁਨਪ੍ਰੀਤ ਸਿੰਘ ਸੌਂਦ,ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਨਵੀਂ ਜਿੰਮੇਵਾਰੀ ਨਿਭਾਉਣਗੇ। ਉਹਨਾਂ ਕਿਹਾ ਕਿ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਤਾਜਪੋਸ਼ੀ ਸਮਾਗਮ ਦੌਰਾਨ ਆੜਤੀ ਭਾਈਚਾਰੇ ਵਿੱਚੋਂ ਹਰਜਿੰਦਰ ਸਿੰਘ ਖੇੜਾ,ਟਹਿਲ ਸਿੰਘ ਔਜਲਾ, ਅਰਵਿੰਦਰ ਪਾਲ ਸਿੰਘ ਵਿੱਕੀ,ਅਮਰ ਸਿੰਘ, ਪਰਮਿੰਦਰ ਤਿਵਾੜੀ,ਆਮ ਆਦਮੀ ਪਾਰਟੀ ਦੇ ਪਰਵੀਨ ਮੱਕੜ,ਰਣਜੀਤ ਸਿੰਘ ਜੀਤੀ,ਮੇਜਰ ਸਿੰਘ ਬਾਲਿਓਂ ਚੇਅਰਮੈਨ ਸਮਰਾਲਾ, ਅਮਨਦੀਪ ਤਨੇਜਾ ਸਮੇਤ ਕਈ ਪੰਚ ਸਰਪੰਚ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *