ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਬੈਠਕ ਕਰਵਾਈ ਗਈ

Spread the love
ਅੰਮ੍ਰਿਤਸਰ (                            ) ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਵਿਸ਼ੇਸ਼ ਮੀਟਿੰਗ ਮੋਹਕਮਪੁਰਾ ਬਟਾਲਾ ਰੋਡ ਵਿੱਚ ਪੰਜਾਬ ਦੇ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਜਿਸ ਵਿੱਚ ਹਿਊਮਰ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਦੀਪਕ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਬੈਠਕ ਵਿੱਚ ਚੰਡੀਗੜ੍ਹ, ਪਟਿਆਲਾ, ਬਟਾਲਾ, ਕਪੂਰਥਲਾ, ਹੁਸ਼ਿਆਰਪੁਰ ਸਾਹਿਤ ਸਾਰੇ ਜਿਲਿਆਂ ਵਿੱਚੋਂ ਡੈਲੀਗੇਟ ਨੇ ਭਾਗ ਲਿਆ। ਮੀਟਿੰਗ ਵਿੱਚ ਬੋਲਦਿਆਂ ਹੋਇਆਂ ਡਿੰਪੀ ਚੌਹਾਨ ਤੇ ਦੀਪਕ ਨੇ ਆਖਿਆ ਕਿ ਹਿਊਮਨ ਰਾਈਟ ਕੌਂਸਲ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਾਸਤੇ ਬਣਾਇਆ ਗਿਆ ਹੈ। ਅਗਰ ਕਿਸੇ ਵੀ ਗਰੀਬ ਭੈਣ ਭਰਾ ਨੂੰ ਜਰੂਰਤ ਪੈਂਦੀ ਹੈ ਤਾਂ ਅਸੀਂ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਤਿਆਰ ਹਾਂ। ਮੀਟਿੰਗ ਵਿੱਚ ਪੰਜਾਬ ਪੰਜਾਬ ਪ੍ਰਧਾਨ ਡਿੰਪੀ ਚੌਹਾਨ ਅਤੇ ਦੀਪਕ ਕੁਮਾਰ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ । ਜਿਸ ਵਿੱਚ ਮੈਡਮ ਨੀਲਮ ਨੂੰ ਪੰਜਾਬ ਮਹਿਲਾ ਵਿੰਗ ਦਾ ਪ੍ਰਧਾਨ, ਸੋਮਨਾਥ ਨੂੰ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ਕੌਰ ਐਡਵੋਕੇਟ ਆਲ ਇੰਡੀਆ ਡਾਰੈਕਟਰ, ਕੁਨਾਲ ਸ਼ਰਮਾ ਲੀਗਲ ਅਡਵਾਈਜ਼ਰ, ਪ੍ਰਦੀਪ ਕੁਮਾਰ ਮੀਡੀਆ ਇੰਚਾਰਜ, ਨਿਯੁਕਤ ਕੀਤੇ ਗਏ। ਨਵੇਂ ਬਣੇ ਅਹੁਦੇਦਾਰਾਂ ਨੇ ਇਹ ਵਿਸ਼ਵਾਸ ਦਵਾਇਆ ਕਿ ਉਹ ਪੂਰੀ ਇਮਾਨਦਾਰੀ ਦੇ ਨਾਲ ਕੰਮ ਕਰਨਗੇ। ਬੈਠਕ ਵਿੱਚ ਦੀਪਕ ਕੁਮਾਰ ਅਤੇ ਡਿੰਪੀ ਚੌਹਾਨ ਨੂੰ ਨਵ ਨਿਯੁਕਤ ਅਹੁਦੇਦਾਰਾਂ ਨੇ ਸਨਮਾਨਿਤ ਕੀਤਾ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *