ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਸਿੱਧੂਪੁਰ

Spread the love
ਬੱਸੀ ਪਠਾਣਾ, 18 ਅਪ੍ਰੈਲ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਬਸੀ ਪਠਾਣਾ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜਿਸ ਦੇ ਵਿੱਚ ਲੋਕਾਂ ਨੂੰ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦੇ ਨਾਲ ਜੋੜਿਆ ਜਾ ਰਿਹਾ ਹੈ । ਉੱਥੇ ਹੀ ਉਹਨਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਨਾਲ ਵੀ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਅੱਜ ਸਿੱਧੂਪੁਰ ਵੱਲੋਂ ਪਿੰਡ ਭਟੇੜੀ ਦੇ ਵਿੱਚ ਕਈ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਵਿੱਚ ਸ਼ਾਮਿਲ ਕਰਵਾਉਦਿਆ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਾਸਤੇ ਲੋਕ ਭਾਜਪਾ ਨੂੰ ਸੱਤਾਧਾਰੀ ਪਾਰਟੀ ਵਜੋ ਦੇਖਣਾ ਚਾਹੰਦੇ ਹਨ। ਕੁਲਦੀਪ ਸਿੰਘ ਸਿੱਧੂਪੁਰ ਨੇ ਵੱਖ-ਵੱਖ ਪਾਰਟੀਆਂ ਤੋਂ ਆਏ ਲੋਕਾਂ ਦਾ ਜਿੱਥੇ ਪਟਕਾ ਪਹਿਨਾ ਕੇ ਸਵਾਗਤ ਕੀਤਾ ਉਥੇ ਹੀ ਉਹਨਾਂ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਅਤੇ ਉਹਨਾਂ ਨੇ ਆਪ ਸਰਕਾਰ ਦੇ ਉੱਤੇ ਤੰਜ ਕਸਦਿਆਂ ਕਿਹਾ ਕਿ ਝਾੜੂ ਪਾਰਟੀ ਨੇ ਅਨੇਕਾਂ ਹੀ ਵਾਅਦੇ ਕੀਤੇ ਪਰੰਤੂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਦੇ ਚਲਦੇ ਲੋਕਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ ਹਰ ਰੋਜ਼ ਇਹਨਾਂ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਜਿੱਥੇ ਘਰਾਓ ਹੋ ਰਿਹਾ ਹੈ ਉਥੇ ਹੀ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦਾ ਭਲਾ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ। ਲੋਕਾਂ ਨੇ ਸਾਰੀਆਂ ਸਰਕਾਰਾਂ ਨੂੰ ਜਮਾ ਕੇ ਦੇਖ ਲਿਆ ਹੈ ਇੱਕੋ ਸਰਕਾਰ ਜੋ ਪੰਜਾਬ ਦੀ ਜਵਾਨੀ ਨੂੰ ਬਚਾ ਸਕਦੀ ਹੈ ।ਕਿਉਂਕਿ ਨਸ਼ਿਆਂ ਦਾ ਕਹਿਰ ਪੰਜਾਬ ਦੀ ਜਵਾਨੀ ਨੂੰ ਜਿੱਥੇ ਖਾ ਗਿਆ ਹੈ , ਉਸਦੇ ਨਾਲ ਨਾਲ ਪੰਜਾਬ ਦੀ ਅਰਥ ਵਿਵਸਥਾ ਬਿਲਕੁਲ ਡਿੱਗ ਚੁੱਕੀ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ । ਨਵੇ ਨਵੇਂ ਕਰਜੇ ਜਿੱਥੇ ਲਏ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਉੱਤੇ ਪੰਜਾਬ ਦੀ ਪੱਟੀ ਲਗਾ ਕੇ ਗੁਮਰਾਹ ਵੀ ਕੀਤਾ ਜਾ ਰਿਹਾ ਹੈ । ਇਸ ਮੌਕੇ ਸੁਖਦੀਪ ਸਿੰਘ ਸਾਬਕਾ ਇੰਸਪੈਕਟਰ ਏਅਰ ਫੋਰਸ ,ਅਸ਼ੋਕ ਕੁਮਾਰ ,ਪ੍ਰਮੋਦ ਕੁਮਾਰ ,ਯੋਗੇਸ਼ ਕੁਮਾਰ,ਰਮੇਸ਼ ਕੁਮਾਰ ,ਸਿਮਰਨਜੀਤ ਸਿੰਘ ,ਰਣਧੀਰ ਸਿੰਘ, ਭੁਪਿੰਦਰ ਕੌਰ ,ਹਰਦੇਵ ਚੰਦ ,ਜਸਵਿੰਦਰ ਸਿੰਘ ਕਮਲਜੀਤ ਰਾਜੂ , ਡੀਸੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *