20 ਅਪ੍ਰੈਲ ਨੂੰ ਬਣਨਗੇ ਮੁਫ਼ਤ ਆਯੁਸ਼ਮਾਨ ਭਾਰਤ ਕਾਰਡ:- ਡਾ: ਗੋਇਲ,ਪ੍ਰਿੰ:ਅਰੋੜਾ

Spread the love

ਫ਼ਰੀਦਕੋਟ 18 ਅਪ੍ਰੈਲ(ਵਿਪਨ ਮਿੱਤਲ):-ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸਿਹਤ ਵਿਭਾਗ ਦੇ ਪੂਰਨ ਸਹਿਯੋਗ ਦੇ ਨਾਲ ਗੁਰੂ ਦੁਆਰਾ ਗਰੀਨ ਐਵੀਨਿਊ ਫਰੀਦਕੋਟ ਵਿਖੇ ਮਿਤੀ 20 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ,5 ਲੱਖ ਰੁਪਏ ਵਾਲਾ ਕਾਰਡ ਬਣਾਉਣ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਹੈਲਥ ਫਾਰ ਆਲ ਸੁਸਾਇਟੀ ਦੇ ਪ੍ਰਧਾਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਫਰੀਦਕੋਟ ਡਾਕਟਰ ਵਿਸ਼ਵਦੀਪ ਗੋਇਲ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਦੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ 70 ਸਾਲ ਤੋਂ ਉੱਪਰ ਵਾਲੇ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਮੁਫ਼ਤ ਬਣਾਏ ਜਾਣਗੇ।ਇਸ ਤੋਂ ਇਲਾਵਾ 70 ਸਾਲ ਤੋਂ ਘੱਟ ਉਮਰ ਵਾਲੇ ਉਹਨਾ ਵਿਅਕਤੀਆਂ ਦੇ ਵੀ ਮੁਫ਼ਤ ਕਾਰਡ ਬਣਾਏ ਜਾਣਗੇ ਜਿੰਨ੍ਹਾ ਦਾ ਲਿਸਟ ਵਿੱਚ ਨਾਮ ਹੋਵੇਗਾ।ਉਹਨਾ ਦੱਸਿਆ ਕਿ ਲਾਭ ਪਾਤਰੀ ਇਸ ਕਾਰਡ ਨਾਲ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦਾ ਹੈ।ਉਹਨਾ ਕਿਹਾ ਕਿ ਵਿਅਕਤੀ ਆਪਣੇ ਨਾਲ ਆਪਣਾ ਅਧਾਰ ਕਾਰਡ ਜਰੂਰ ਲੇ ਕੇ ਆਉਣ।ਡਾਕਟਰ ਵਿਸ਼ਵਦੀਪ  ਗੋਇਲ ਅਤੇ ਪ੍ਰਿੰਸੀਪਲ ਸੁਰੇਸ਼ ਅਰੋੜਾ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਪਹੁੰਚ ਕੇ ਆਪਣਾ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾਓ।ਸਮੇ ਦੀ ਪਾਬੰਦੀ ਦਾ ਧਿਆਨ ਰੱਖਿਆ ਜਾਵੇ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *