ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੇਅਦਬੀ ਕਰਨ ਵਾਲਾ ਕਥਿਤ ਦੋਸ਼ੀ ਕੀਤਾ ਕਾਬੂ

Spread the love
ਹੁਸ਼ਿਆਰਪੁਰ, 20 ਅਪ੍ਰੈਲ ( ਤਰਸੇਮ ਦੀਵਾਨਾ  ) ਜਿਲਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੰਜਾਬ ਪੁਲਿਸ ਨੇ 24 ਘੰਟਿਆਂ ਵਿੱਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮਾਹਿਲਪੁਰ ਵਿੱਚ ਕਰਵਾਈ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਪੀ(ਡੀ) ਮੁਕੇਸ਼ ਕੁਮਾਰ ਪੀਪੀਐਸ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸਾਹਮਣੇ ਆਏ ਇਸ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਧਾਰਾ 299 ਅਧੀਨ ਐਫਆਈਆਰ ਨੰਬਰ 46 ਦਰਜ ਕੀਤੀ ਸੀ | ਇਸ ਸਬੰਧੀ ਮਾਮਲੇ ਦੀ ਧਾਰਮਿਕ ਤੌਰ ਤੇ ਨਾਜੁਕਤਾ ਨੂੰ ਵੇਖਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਵੱਲੋਂ ਡੀਐਸਪੀ ਗੜਸ਼ੰਕਰ ਜਸਪ੍ਰੀਤ ਸਿੰਘ ਐਸਐਚ ਓ ਮਾਹਿਲਪੁਰ ਪਰਵਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਉੱਚਪੱਧਰੀ ਟੀਮ ਬਣਾ ਕੇ ਵਿਗਿਆਨਿਕ ਤਰੀਕੇ ਨਾਲ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ | ਜਿਸ ਦੌਰਾਨ ਪੁਲਿਸ ਨੂੰ ਮਿਲੇ ਇਨਪੁੱਟ ਮੁਤਾਬਕ ਕੁਝ ਵਿਅਕਤੀ ਰਾਉਂਡ ਅਪ ਕੀਤੇ ਗਏ ਸਨ। ਜਿਹਨਾਂ ਵਿੱਚੋਂ ਪਿੰਡਾਂ ਵਿੱਚ ਗ੍ਰੰਥੀ ਸਿੰਘ ਵਜੋਂ ਕੰਮ ਕਰਨ ਵਾਲਾ ਮੋਰਾਂਵਾਲੀ ਦਾ ਗੁਰਵਿੰਦਰ ਸਿੰਘ ਗਿੰਦਾ ਪੁੱਤਰ ਸੰਤੋਖ ਸਿੰਘ ਨੂੰ ਤਹਿਕੀਕਾਤ ਦੌਰਾਨ ਇਸ ਮਾਮਲੇ ਲਈ ਜਿੰਮੇਵਾਰ ਪਾਇਆ ਗਿਆ ਅਤੇ ਉਸ ਵਿਰੁੱਧ ਦਰਜ ਕੀਤੇ ਗਏ ਕੇਸ ਮੁਤਾਬਿਕ ਗ੍ਰਿਫਤਾਰੀ ਪਾ ਕੇ ਉਸ ਨੂੰ ਮੈਜਿਸਟਰੇਟ ਸਾਹਮਣੇ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ ਤਾਂ ਜੋ ਸਾਰੇ ਮਾਮਲੇ ਦੀ ਪੂਰੀ ਜਾਣਕਾਰੀ ਹਾਸਿਲ ਕੀਤੀ ਜਾ ਸਕੇ | ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਗਿੰਦਾ ਬੇਅਦਬੀ ਵਾਲੇ ਗੁਰਦੁਆਰਾ ਸਾਹਿਬ ਵਿੱਚ ਹੀ ਰੱਖੇ ਮਾਰਗ ਦੇ ਪਾਠ ਦੌਰਾਨ ਪਾਠੀ ਦੀ ਡਿਊਟੀ ਨਿਭਾ ਰਿਹਾ ਸੀ। ਉਸ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਰੂਪ ਬਿਰਧ ਹੋਣ ਕਾਰਨ ਅੰਗ ਉਸ ਕੋਲੋਂ ਪਾਟ ਗਏ ਉਹ ਡਰ ਗਿਆ ਜਿਸ ਤੇ ਉਸੇ ਤਰ੍ਹਾਂ ਢੱਕ ਕੇ ਵਾਪਸ ਚਲਾ ਗਿਆ | ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਦੀ ਨਾਅਹਲੀਅਤ ਨਾਕਾਬਲੇ ਬਰਦਾਸ਼ਤ : ਬਲਬੀਰ ਸਿੰਘ ਮੁੱਛਲ

 ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਅਹੁਦੇਦਾਰ ਬਲਵੀਰ ਸਿੰਘ ਮੁੱਛਲ ਅਤੇ ਹੋਰ ਸਾਥੀਆਂ ਨੇ ਨੂਰਪੁਰ ਜੱਟਾਂ ਬੇਅਦਬੀ ਕਾਂਡ ਦੇ ਕਥਿਤ ਦੋਸ਼ੀ ਨੂੰ 24 ਘੰਟਿਆਂ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੇ ਕੀਤੇ ਦਾਅਵੇ ਉੱਪਰ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਕਿ ਪੁਲਿਸ ਨੇ ਆਪਣੀ ਭੂਮਿਕਾ ਨਿਭਾਈ ਹੈ ਪਰ ਅਸੀਂ ਆਸ ਕਰਦੇ ਹਾਂ ਕਿ ਪੁਲਿਸ ਮਾਮਲੇ ਦੀ ਤਹਿ ਤੱਕ ਜਾ ਕੇ ਇਸ ਬੇਅਦਬੀ ਕਾਂਡ ਦੇ ਮਾਸਟਰ ਮਾਇੰਡ ਦੀ ਧੋਣ ਜਰੂਰ ਨੱਪੇਗੀ | ਉਹਨਾਂ ਕਿਹਾ ਕਿ ਅੱਜ ਵੀ ਬੇਅਦਬੀ ਕਾਂਡ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਨੁਮਾਇੰਦੇ ਆਦਮਪੁਰ ਮੁਕੇਰੀਆਂ ਅਤੇ ਹੋਰ ਬਾਹਰਲੇ ਇਲਾਕਿਆਂ ਚੋਂ ਆਏ ਹਨ ਪਰ ਹੁਸ਼ਿਆਰਪੁਰ ਦੀਆਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦਾ ਕੋਈ ਆਗੂ ਨਹੀਂ ਬਹੁੜਿਆ। ਜਿਸ ਦੀ ਅਸੀਂ ਸਖਤ ਨਿੰਦਾ ਕਰਦੇ ਹਾਂ | ਉਹਨਾਂ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਇਹਨਾਂ ਜਥੇਬੰਦੀਆਂ ਨੂੰ ਗੁਰੂ ਸਾਹਿਬ ਦੀ ਬੇਅਦਬੀ ਦਾ ਕੋਈ ਦਰਦ ਨਹੀਂ ਤਾਂ ਉਹ ਬੇਦਾਵਾ ਲਿਖ ਕੇ ਦੇ ਦੇਣ ਕਿ ਗੁਰੂ ਗ੍ਰੰਥ ਸਾਹਿਬ ਸਾਡੇ ਗੁਰੂ ਨਹੀਂ |
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *