ਫ਼ਰੀਦਕੋਟ 20 ਅਪ੍ਰੈਲ(ਵਿਪਨ ਮਿੱਤਲ):-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਅਤੇ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਵੱਲੋਂ ਗੁਰੂ ਦੁਆਰਾ ਗਰੀਨ ਐਵੀਨਿਉ ਫਰੀਦਕੋਟ ਵਿਖੇ ਅੱਖਾਂ ਦੇ ਅਪ੍ਰੇਸ਼ਨ ਦਾ ਮੁਫ਼ਤ ਕੈਂਪ ਸਿਹਤ ਵਿਭਾਗ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦਾ ਉਦਘਾਟਨ ਸ ਗੁਰਤੇਜ ਸਿੰਘ ਤੇਜਾ ਮੀਤ ਪ੍ਰਧਾਨ ਨਗਰ ਕੌਂਸਲ ਫਰੀਦਕੋਟ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਹਨਾ ਨੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅਤੇ ਹੈਲਥ ਫਾਰ ਆਲ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਇਹਨਾ ਸੁਸਾਇਟੀ ਦਾ ਇਲਾਕੇ ਦੇ ਸਮਾਜ ਸੇਵੀ ਕਾਰਜਾਂ ਵਿੱਚ ਅਹਿਮ ਯੋਗਦਾਨ ਰਹਿੰਦਾ ਹੈ ਅਤੇ ਜਿਲਾ ਸਿਹਤ ਵਿਭਾਗ ਫਰੀਦਕੋਟ ਵੀ ਇਸ ਨੇਕ ਕਾਰਜ ਲਈ ਵਧਾਈ ਦਾ ਪਾਤਰ ਹੈ । ਸ ਦਵਿੰਦਰ ਸਿੰਘ ਸੰਧੂ ਸਭਨਾ ਨੂੰ ਜੀ ਆਇਆਂ ਨੂੰ ਕਿਹਾ।ਮਰੀਜਾਂ ਦੀਆਂ ਅੱਖਾਂ ਦੀ ਜਾਂਚ ਸਿਵਲ ਹਸਪਤਾਲ ਦੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ: ਦਿਕਸ਼ਤ ਸਿੰਗਲਾ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ।ਜਸਵਿੰਦਰ ਸਿੰਘ ਕੈਂਥ ਨੇ ਸੁਸਾਇਟੀ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਉਂਦੇ ਹੋਏ ਕਿਹਾ ਸੁਸਾਇਟੀ ਪਿਛਲੇ 16 ਸਾਲਾਂ ਤੋਂ ਇਲਾਕੇ ਵਿੱਚ ਸਮਾਜ ਸੇਵਾ ਦੇ ਕਾਰਜ ਕਰ ਰਹੀ ਹੈ।ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ ਫਰੀਦਕੋਟ ਦੇ ਪ੍ਰਧਾਨ ਪ੍ਰਿੰ; ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਡਾ: ਚੰਦਰ ਸ਼ੇਖਰ ਸਿਵਲ ਸਰਜਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ
ਡਾ: ਪਰਮਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਵਿੱਚ ਡਾ: ਵਿਸ਼ਵਦੀਪ ਗੋਇਲ ਡੀ. ਐਮ. ਸੀ. ਅਤੇ ਪ੍ਰਿੰ: ਸੁਰੇਸ਼ ਅਰੋੜਾ ਪ੍ਰਧਾਨ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟ ( ਰਜਿ:) ਫਰੀਦਕੋਟ ਦੀ ਦੇਖ ਰੇਖ ਹੇਠ ਇਹ ਕੈਂਪ ਲਗਾਇਆ ਗਿਆ। ਕੈਂਪ ਦੇ 150 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਇਸ ਕੈਂਪ ਦੌਰਾਨ ਅਪ੍ਰੇਸ਼ਨ ਲਈ ਯੋਗ ਪਾਏ ਗਏ ਮਰੀਜਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ: ਪਰਮਿੰਦਰ ਕੌਰ ਅਤੇ ਉਹਨਾ ਦੀ ਟੀਮ ਸਿਵਿਲ ਹਸਪਤਾਲ ਫਰੀਦਕੋਟ ਵਿਖੇ ਕਰੇਗੀ ਅਤੇ ਲੈਂਜ ਵੀ ਮੁਫ਼ਤ ਪਾਏ ਜਾਣਗੇ। ਕੈਂਪ ਨੂੰ ਸਫਲ ਬਣਾਉਣ ਲਈ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਜਸਵਿੰਦਰ ਸਿੰਘ ਕੈਂਥ ਅਤੇ ਕੋ ਚੇਅਰਮੈਨ ਜੀਤ ਸਿੰਘ ਸਿੱਧੂ ਦਾ ਅਹਿਮ ਯੋਗਦਾਨ ਰਿਹਾ। ਦੋਵੇਂ ਸੰਸਥਾਂਵਾਂ ਵੱਲੋਂ ਡਾ: ਦਿਕਸ਼ਤ ਸਿੰਗਲਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕੀ ਕਮੇਟੀ ਗੁਰੂ ਦੁਆਰਾ ਗਰੀਨ ਐਵੀਨਿਉ ਵੱਲੋਂ ਡਾਕਟਰ ਅਤੇ ਸੁਸਾਇਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਮਾਲ ਕੁਮਾਰ ਬੱਸੀ,ਗੁਰਿੰਦਰ ਸਿੰਘ ਮਨੀ,ਰਾਜਵੰਤ ਸਿੰਘ ,ਭੁਪਿੰਦਰ ਸਿੰਘ ਛੀਨਾ, ਬਲਦੇਵ ਗਰੋਵਰ ,ਮਾਨ ਸਿੰਘ ਸਰਪ੍ਰਸਤ,ਲਖਬੀਰ ਸਿੰਘ ਬਰਾੜ,ਹਰਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਪੀ ਐੱਸ ਪੀ ਸੀ ਐਲ,ਸਾਹਿਬ ਸਿੰਘ ਮੀਤ ਪ੍ਰਧਾਨ ਗੁਰੂ ਦੁਆਰਾ ਪ੍ਰਬੰਧਕੀ ਕਮੇਟੀ,ਕੁਲਵੰਤ ਸਿੰਘ ਸਰਾਂ ਕੈਸ਼ੀਅਰ,ਗੁਰਿੰਦਰ ਪਾਲ ਸਿੰਘ ਗਿੱਲ,ਸੁਖਜਿੰਦਰ ਸਿੰਘ ਸੰਧੂ,ਦਰਸ਼ਨ ਸਿੰਘ ਬਰਾੜ,ਬਲਵਿੰਦਰ ਸਿੰਘ ਬਰਾੜ ਸਾਬਕਾ ਪ੍ਰਧਾਨ,ਜਸਕਰਨ ਸਿੰਘ ਬਰਾੜ,ਦਰਸ਼ਨ ਸਿੰਘ ਜੁਗਰਾਜ ਸਿੰਘ ਬਰਾੜ,ਰੁਪਿੰਦਰ ਸਿੰਘ,ਬਿੱਕਰ ਸਿੰਘ,ਦਵਿੰਦਰ ਸਿੰਘ ਸੰਧੂ ਸਾਬਕਾ ਪ੍ਰਧਾਨ ਗੁਰੂਦੁਆਰਾ ਪ੍ਰਬੰਧਕੀ ਕਮੇਟੀ , ਬਲਜੀਤ ਸਿੰਘ ਸੰਧੂ ਹਾਜਰ ਸਨ।






