ਲੰਬੀ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਤਹਿਤ 65 ਲੱਖ 31 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਮੰਤਰੀ ਸ਼੍ਰੀ ਖੁੱਡਿਆਂ ਨੇ ਉਦਘਾਟਨ

Spread the love

ਲੰਬੀ, 19 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਅੱਜ ਖੇਤੀਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਧਨੀਆ, ਸਰਕਾਰੀ ਹਾਈ ਸਕੂਲ ਆਧਨੀਆ, ਸਰਕਾਰੀ ਹਾਈ ਸਕੂਲ ਮਨੀਆਂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਫੁੱੱਲੂ ਖੇੜਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੁੱਲੂ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੁੱਲੂ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਫਰੀਦ ਕੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੂਦ ਖੇੜਾ ਵਿਖੇ 65 ਲੱਖ 31 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸ. ਖੁੱਡਿਆਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਆਧਨੀਆਂ ਵਿਖੇ ਕੁਲ 3.63 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਆਧਨੀਆਂ ਵਿਖੇ ਕੁਲ 12.74 ਲੱਖ ਰੁਪਏ ਦਾ ਚਾਰਦੀਵਾਰੀ ਅਤੇ ਇੱਕ ਕਮਰਾ ਬਣਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ਼ ਮਨੀਆਂਵਾਲਾ ਵਿਖੇ 12.50 ਲੱਖ ਰੁਪਏ ਕਮਰੇ ਦੀ ਮੁਰੰਮਤ ਅਤੇ ਸਾਇੰਸ ਲੈਬ ‘ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਫੁੱਲੂ ਖੇੜਾ ਵਿਖੇ ਕੁਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਸਕੂਲੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੁੱਲੂ ਖੇੜਾ ਵਿਖੇ ਕੁਲ 8.0 ਲੱਖ ਰੁਪਏ ਨਾਲ ਚਾਰਦੀਵਾਰੀ  ਬਨਾਉਣ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੁਲੂ ਖੇੜਾ ਵਿਖੇ 7.76 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਇੱਕ ਸਪੋਰਟਸ ਟ੍ਰੈਕ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਫਰੀਦ ਕੇਰਾ ਵਿਖੇ ਕੁੱਲ 10.41 ਲੱਖ ਰੁਪਏ ਨਾਲ ਚਾਰਦੀਵਾਰੀ ਅਤੇ ਇੱਕ ਕਮਰੇ ਦੀ ਉਸਾਰੀ ਕਰਵਾਈ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮੂਦ ਖੇੜਾ ਵਿਖੇ ਕੁੱਲ 17.81 ਲੱਖ ਦੀ ਲਾਗਤ ਨਾਲ ਕਮਰਿਆਂ ਦੀ ਮੁਰੰਮਤ ਅਤੇ ਹੋਲਸਟਿਕ ਪਲਾਨ ਤਿਆਰ ਕਰਵਾਇਆ ਗਿਆ ਹੈ। ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ ‘ਤੇ ਹੋਰਨਾਂ ਤੋਂ ਇਲਾਵਾ ਬੀਐਨਓ ਲੰਬੀ ਓਨਮਦੀਪ ਸਿੰਘ, ਬਲਵਿੰਦਰ ਸਿੰਘ ਬੀਪੀਈਓ, ਰਮਨ ਮਹਿਤਾ ਅਤੇ ਹਰਮੀਤ ਸਿੰਘ ਹੈਡਮਾਸਟਰ ਹਾਜਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *