ਜ਼ਿਲ੍ਹਾ ਜੇਲ੍ਹ ਵਿਚ ਕੈਦੀਆਂ ਲਈ ਮਕੈਨੀਕਲ ਟੇ੍ਰਨਿੰਗ ਦੀ ਸ਼ੁਰੂਆਤ ਕੀਤੀ ਗਈ, ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

Spread the love

ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ ਮਾਣਯੋਗ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) —ਸਹਿਤ— ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮਾਣਯੋਗ ਜ਼ਿਲ੍ਹਾ ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀ ਕਿੱਤਾ ਮੁਖੀ ਸਿਖ਼ਲਾਈ ਲਈ ਮਕੈਨੀਕਲ ਟੇ੍ਰਨਿੰਗ ਕਰਵਾਉਣ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਟੇ੍ਰਿਨੰਗ ਵਿੱਚ ਭਾਗ ਲੈਣ ਵਾਲੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜਦੋਂ ਓਹ ਆਪਣੀ ਸਜ਼ ਪੂਰੀ ਕਰਕੇ ਬਾਹਰ ਜਾਣਗੇ ਤਾਂ ਓਹ ਆਪਣੇ ਹੱਥੀ ਕੰਮ ਕਰਨ ਹ ਸਮਰਥ ਹੋਣਗੇ ਅਤੇ ਕੰਮ ਦੀ ਸ਼ੁਰੂਆਤ ਕਰਨ ਲਈ ਆਈ.ਆਰ.ਟੀ.ਸੀ. ਸ਼ਾਖਾ ਵੱਲੋਂ ਉਨ੍ਹਾਂ ਨੂੰ ਲੋਨ ਵੀ ਮੁਹੱਈਆ ਕਰਵਾਇਆ ਜਾਵੇਗਾ ਜੋ ਕਿ ਸਬਸਿਡੀ ਵਾਲਾ ਹੋਵੇਗਾ।ਇਹ ਟੇ੍ਰਨਿੰਗ ਪ੍ਰੋਗਰਾਮ ਸ. ਮਨਜੀਤ ਸਿੰਘ, ਕੋਆਰਡੀਨੇਟਰ, ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਕੀਤਾ ਗਿਆ। ਉਨ੍ਹਾਂ ਵੱਲੋਂ ਮਕੈਨੀਕਲ ਟੇ੍ਰਨਰ ਵੀ ਉਪਲਬੱਧ ਕਰਵਾਇਆ ਗਿਆ ਹੈ, ਜੋ ਕਿ ਜੇਲ੍ਹ ਵਿਚ ਬੰਦ ਹਵਾਲਾਤੀਆਂ ਨੂੰ ਟੇ੍ਰਨਿੰਗ ਦੇ ਕੇ ਉਨ੍ਹਾਂ ਨੂੰ ਹੁਨਰਮੰਦ ਬਣਾਉਣਗੇ। ਮਾਣਯੋਗ ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਰੀਖਣ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸ ਤੋਂ ਇਲਾਵਾ ਪਲੀ—ਬਾਰਗੇਨਿੰਗ ਅਤੇ ਜੇਲ੍ਹ ਵਿਚ ਬੰਦ ਕੈਦੀਆਂ/ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਸਬੰਧੀ ਵਿਸਥਾਵਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।ਇਸ ਦੇ ਨਾਲ ਹੀ ਜੇਲ੍ਹ ਵਿਚ ਚੱਲ ਰਹੇ ਹਸਪਤਾਲ ਅਤੇ ਰਸੋਈ ਦਾ ਵੀ ਨਰੀਖਣ ਕੀਤਾ ਗਿਆ। ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ਤੇ ਤਸੱਲੀ ਪ੍ਰਗਟ ਕੀਤੀ। ਇਸ ਤੋਂ ਇਲਾਵਾ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਨੀਅਰਜ਼ ਵੰਲੋ਼ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ‘ਤੇ ਤਸੱਲੀ ਪ੍ਰਗਟ ਕੀਤੀ। ਇਸ ਦੇ ਨਾਲ ਹੀ ਮਿਤੀ 10.05.2025 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਦੱਸਿਆ ਗਿਆ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *