ਬਠਿੰਡਾ ਬੱਸ ਸਟੈਂਡ ਬਾਹਰ ਜਾਣ ਤੇ ਹੋ ਸਕਦਾ ਵੱਡੇ ਪੱਧਰ ਤੇ ਵਿਰੋਧ- ਰਵਿੰਦਰ ਸਿੰਘ ਬਰਾੜ

Spread the love
ਬਠਿੰਡਾ 17ਅਪ੍ਰੈਲ(ਐੱਸ ਐੱਸ ਰਾਹੀ):ਪੰਜਾਬ ਰੋਡਵੇਜ਼/ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ25/11 ਬ੍ਰਾਂਚ ਬਠਿੰਡਾ ਦੀ ਅਹਿਮ ਮੀਟਿੰਗ ਚੇਅਰਮੈਨ ਸਰਬਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿੱਚ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਗੱਲਬਾਤ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਆਪਸੀ ਗਿਲਾ ਸ਼ਿਕਵਾ ਦੂਰ ਕੀਤਾ ਗਿਆ  ।ਡਿੱਪੂ ਦੇ ਪ੍ਰਧਾਨ ਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਬਠਿੰਡਾ ਬੱਸ ਸਟੈਂਡ ਬਾਹਰ ਲਿਜਾਣ ਦਾ ਹਰ ਪਾਸੇ ਵਿਰੋਧ ਹੋ ਰਿਹਾ ਜੇ ਸਰਕਾਰ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਲੇ ਕੇ ਜਾਂਦੀ ਹੈ ਤਾਂ ਪੀ ਆਰ ਟੀ ਸੀ ਦਾ ਬਹੁਤ ਮਾਲੀ ਨੁਕਸਾਨ ਹੋਵੇਗਾ ਅਤੇ ਆਮ ਲੋਕਾਂ ਨੂੰ ਬਹੁਤ ਖੱਜਲ ਖੁਆਰੀ ਹੋਵੇਗੀ ਸੈਕਟਰੀ ਹਰਤਾਰ ਸ਼ਰਮਾ ਨੇ ਕਿਹਾ ਕਿ ਜੇ ਸਰਕਾਰ ਨੇ ਬੱਸ ਸਟੈਂਡ ਬਨਾਉਣਾ ਹੈ ਤਾਂ ਪੁਰਾਣੇ ਬੱਸ ਸਟੈਂਡ ਦੀ ਜਗ੍ਹਾ ਨਵਾਂ ਬੱਸ ਸਟੈਂਡ ਬਣਾਇਆ ਜਾਵੇ । ਮੀਟਿੰਗ ਵਿੱਚ ਸ਼ਾਮਲ ਸਹਾਇਕ ਸੂਬਾ ਆਗੂ ਕੁਲਵੰਤ ਸਿੰਘ ਮਨੇਸ,ਚੇਅਰਮੈਨ ਸਰਬਜੀਤ ਸਿੰਘ ਭੁੱਲਰ,ਮੀਤ ਪ੍ਰਧਾਨ ਰਣਜੀਤ ਸਿੰਘ ਖਾਲਸਾ ਕੈਸ਼ੀਅਰ ਕੁਲਵਿੰਦਰ ਸਿੰਘ ਸਹਾਇਕ ਕੈਸ਼ੀਅਰ ਅੰਗਰੇਜ਼ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਬੱਸ ਸਟੈਂਡ ਬਾਹਰ ਜਾਂਦਾ ਹੈ ਤਾਂ ਆਮ ਲੋਕਾਂ ਨੂੰ ਕਾਫ਼ੀ ਮੁਸਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਤੇ ਜੋ ਸਰਕਾਰ ਆਮ ਲੋਕਾਂ ਦੀ ਹੋਣ ਦਾ ਝੂਠਾ ਦਾਅਵਾ ਕਰਦੀ ਸੀ ਉਹਨਾਂ ਦਾ ਦੋਗਲਾ ਚਿਹਰਾ ਆਮ ਲੋਕਾਂ ਸਾਮਣੇ ਆਵੇਗਾ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *