ਫਾਲਕਨ ਇੰਟਰਨੈਸ਼ਨਲ ਸਕੂਲ ‘ਚ ਨਸ਼ਿਆਂ ਵਿਰੁੱਧ ਪ੍ਰਤੀਯੋਗਤਾ

Spread the love
ਕਪੂਰਥਲਾ, 19 ਅਪ੍ਰੈਲ, ( ਕੌੜਾ )-  ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਨਸ਼ਿਆਂ ਨੂੰ ਨਾ ਕਹੋ ਵਿਸ਼ੇ ਸਬੰਧੀ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸਬੰਧਤ ਵਿਸ਼ੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਦੱਸਵੀਂ ਦੀ ਸ੍ਰਿਸ਼ਟੀ ਪਹਿਲੇ, ਮਾਨਵਜੋਤ ਜਮਾਤ ਦਸਵੀਂ ਅਤੇ ਜੈਸਮੀਨ ਕੌਰ ਜਮਾਤ ਸੱਤਵੀਂ ਦੂਜੇ ਸਥਾਨ ‘ਤੇ ਰਹੇ, ਜਦਕਿ ਸੱਤਵੀਂ ਜਮਾਤ ਦੇ ਅਗਮਜੋਤ ਕੌਰ ਅਤੇ ਨਵਰੂਪ ਕੌਰ ਤੀਜੇ ਸਥਾਨ ‘ਤੇ ਰਹੇ। ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਕਰਨਲ ਢਿੱਲੋਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋ, ਕੋਆਰਡੀਨੇਟਰ ਮੈਡਮ ਰਵਿੰਦਰਜੀਤ ਕੌਰ, ਸਪੋਰਟਸ ਇੰਚਾਰਜ਼ ਜਤਿੰਦਰ ਸਿੰਘ, ਐਕਟੀਵਿਟੀ ਇੰਚਾਰਜ਼ ਚੰਚਲ, ਤਾਨੀਆ ਧੀਰ ਆਦਿ ਹਾਜਰ ਸਨ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *