ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

Spread the love
ਜਲੰਧਰ, 19 ਅਪ੍ਰੈਲ (ਅਮ੍ਰਿੰਤਪਾਲ ਸਿੰਘ) ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ।ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲੀਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ ‘ਤੇ ਕੀਤੀ ਗਈ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ‘ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਇਸ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।

ਉਨ੍ਹਾਂ ਕਿਹਾ ਕਿ ਪੁਲੀਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਗੈਰਕਾਨੂੰਨੀ ਜਗ੍ਹਾ ਵਿੱਚ ਰਹਿ ਰਹੇ ਲਖਬੀਰ ਕੌਰ ਰੇਖਾ, ਉਸਦੇ ਪਤੀ ਸੰਦੀਪ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਖਿਲਾਫ ਤਿੰਨ-ਤਿੰਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੇਂਸਿਸ (ਐਨਡੀਪੀਐਸ) ਦੇ ਮੁਕਦਮੇ ਦਰਜ ਹਨ।ਉਨ੍ਹਾਂ ਕਿਹਾ ਕਿ ਰੇਖਾ ਐਨਡੀਪੀਐਸ ਦੇ ਮੁਕਦਮੇ ਵਿੱਚ ਕਪੂਰਥਲਾ ਜੇਲ੍ਹ ਵਿਚ ਬੰਦ ਹੈ। ਏਸੀਪੀ ਸਵਰਨਜੀਤ ਸਿੰਘ ਨੇ ਜਲੰਧਰ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਵਟਸਐਪ ਨੰਬਰ 9779-100-200 ‘ਤੇ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।ਦੂਜੇ ਪਾਸੇ ਮਾਡਲ ਹਾਊਸ ਇਲਾਕੇ ਦੀ ਜਨਤਾ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਕਰਵਾਈ ਦਾ ਸਵਾਗਤ ਵੀ ਕੀਤਾ ਗਿਆ ਹੈ।
  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *