ਗੁਰੂ ਨਾਨਕ ਕਾਲਜ, ਸੁਖਚੈਨਆਣਾ ਸਾਹਿਬ, ਫਗਵਾੜਾ : ਵਿਦਾਇਗੀ ਸਮਾਰੋਹ ਦਾ ਆਯੋਜਨ

Spread the love
ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ),  ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ ਵਿੱਚ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਭਾਗਾਂ ਦੇ ਆਖਰੀ ਸਾਲ ਦੇ 200 ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਡੀਨ, ਕਲਚਰਲ ਡਾ.ਰੀਨਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਮੁੱਖ ਮਹਿਮਾਨ ਵਜੋਂ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਤਿੰਦਰਪਾਲ ਸਿੰਘ ਪਲਾਹੀ ਅਤੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਜੀ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਫ਼ਲਤਾ ਦੀਆਂ ਸ਼ੁੱਭ-ਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਲਜ ਦੀ ਸਿੱਖਿਆ, ਅਨੁਸ਼ਾਸਨ ਅਤੇ ਸੰਸਕਾਰ ਉਨ੍ਹਾਂ ਦੇ ਆਉਣ ਵਾਲੇ ਜੀਵਨ ਵਿੱਚ ਮਦਦਗਾਰ ਸਾਬਤ ਹੋਣਗੇ।ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਤੌਰ ‘ਤੇ ਯਾਦਾਂ ਸਾਂਝੀਆਂ ਕੀਤੀਆਂ ਗਈਆਂ।ਪ੍ਰਿੰਸੀਪਲ ਡਾ.ਗੁਰਦੇਵ ਸਿੰਘ ਰੰਧਾਵਾ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਜਿੱਥੇ ਵੀ ਜਾਣ, ਉੱਥੇ ਆਪਣੀ ਪਛਾਣ ਕਾਲਜ ਦੇ ਵਿਦਿਆਰਥੀ ਵਜੋਂ ਬਰਕਰਾਰ ਰੱਖਣ ਅਤੇ ਸਮਾਜਿਕ ਤੌਰ ‘ਤੇ ਯੋਗਦਾਨ ਪਾਉਣ।ਇਸ ਵਿੱਚ ਮਿਸਟਰ ਜੀ.ਐੱਨ.ਸੀ ਸਰਬਜੋਤ ਸਿੰਘ, ਮਿਸਟਰ.ਜੀ.ਐੱਨ.ਸੀ. ਰਨਰ-ਅੱਪ ਯਸ਼ ਸ਼ਰਮਾ ,ਮਿਸ. ਜੀ.ਐੱਨ.ਸੀ.ਪਵਨਦੀਪ ਕੌਰ,ਮਿਸ.ਜੀ.ਐੱਨ.ਸੀ. ਰਨਰ-ਅੱਪ ਸਿਮਰਨ ਸ਼ਰਮਾ, ਕ੍ਰਮਵਾਰ ਚੁਣੇ ਗਏ।ਅੰਤ ਵਿੱਚ ਡਾ.ਰੀਨਾ ਨੇ ਸਮਾਰੋਹ ਪ੍ਰਬੰਧਨ ਵਿੱਚ ਸ਼ਾਮਿਲ ਸਮੂਹ ਟੀਚਿੰਗ,ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *