ਜੋਗਿੰਦਰ ਸਿੰਘ ਮਾਨ ਨੇ ਪਿੰਡ ਪ੍ਰੇਮਪੁਰ ਵਿਖੇ ਧਰਮਸ਼ਾਲਾ ਦਾ ਲੈਂਟਰ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

Spread the love

ਫਗਵਾੜਾ 19 ਅਪ੍ਰੈਲ (ਪ੍ਰੀਤ ਕੌਰ  ਪ੍ਰੀਤੀ ) ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਫਗਵਾੜਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਪ੍ਰੇਮਪੁਰ ਵਿਖੇ 5 ਲੱਖ ਦੀ ਲਾਗਤ ਨਾਲ ਧਰਮਸ਼ਾਲਾ ਦਾ ਲੈਂਟਰ ਪਾਉਣ ਦੇ ਕੰਮ ਦੀ ਆਰੰਭਤਾ ਰਸਮੀ ਰਿਬਨ ਕੱਟ ਕੇ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪਿੰਡਾਂ ‘ਚ ਧਰਮਸ਼ਾਲਾ ਅਤੇ ਕਮਿਊਨਟੀ ਸੈਂਟਰ ਆਰਥਕ ਤੌਰ ਤੇ ਕਮਜੋਰ ਪਰਿਵਾਰਾਂ ਲਈ ਵੱਡਾ ਸਹਾਰਾ ਬਣਦੇ ਹਨ। ਜਿਹਨਾਂ ਪਰਿਵਾਰਾਂ ਦੀ ਹੈਸੀਅਤ ਵੱਡੇ ਪੈਲੇਸਾਂ ਜਾਂ ਹੋਟਲਾਂ ‘ਚ ਵਿਆਹ ਸਮੇਤ ਹੋਰ ਖੁਸ਼ੀ ਦੇ ਸਮਾਗਮ ਕਰਵਾਉਣ ਦੀ ਨਹੀਂ ਹੁੰਦੀ, ਉਹਨਾਂ ਲਈ ਧੀਆਂ ਦੇ ਆਨੰਦ ਕਾਰਜ ਅਤੇ ਹੋਰ ਸਮਾਗਮਾਂ ਨੂੰ ਆਯੋਜਿਤ ਕਰਨ ਵਿਚ ਇਹ ਸਥਾਨ ਬੜੇ ਸਹਾਈ ਬਣਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ। ਜਿਸ ਦੇ ਲਈ ਜੰਗੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ‘ਚ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾ ਰਿਹਾ ਹੈ। ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਪਿੰਡਾਂ ‘ਚ ਪੱਕੀਆਂ ਗਲੀਆਂ, ਸੜਕਾਂ, ਸੀਵਰੇਜ, ਵਾਟਰ ਸਪਲਾਈ ਤੇ ਸੋਲਰ ਲਾਈਟਾਂ ਵਰਗੀਆਂ ਆਧੂਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪ੍ਰੇਮਪੁਰ ਸਮੇਤ ਹਲਕੇ ਦੇ ਸਾਰੇ ਪਿੰਡਾਂ ਦਾ ਸਮੁੱਚਾ ਵਿਕਾਸ ਕਰਵਾਇਆ ਜਾਵੇਗਾ। ਉਹਨਾਂ ਪੰਚਾਇਤਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਉਹ ਵਿਕਾਸ ਦੇ ਕੰਮਾਂ ਨੂੰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਮੈਰਿਟ ਦੇ ਅਧਾਰ ਤੇ ਪੂਰੀ ਪਾਰਦਰਸ਼ਿਤਾ ਦੇ ਨਾਲ ਨੇਪਰੇ ਚਾੜ੍ਹਨ ਵਿਚ ਸਹਿਯੋਗ ਕਰਨ। ਪਿੰਡ ਦੀ ਸਰਪੰਚ ਰਾਣੋ, ਸਤਨਾਮ ਰਾਮ ਸਾਬਕਾ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਇਸ ਉਪਰਾਲੇ ਲਈ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਲਹਿੰਬਰ ਰਾਮ ਪੰਚ, ਹਰਭਜਨ ਸਿੰਘ ਪੰਚ, ਬਲਵਿੰਦਰ ਕੌਰ ਪੰਚ, ਕੇਵਲ ਰਾਮ, ਸਰਬਜੀਤ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਸਾਬਕਾ ਸਰਪੰਚ, ਅਜੀਤ ਸਿੰਘ ਪੰਚ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਹਾਜਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *