ਜੀ.ਆਰ.ਡੀ. ਕਾਲਜੀਏਟ ਸਕੂਲ ‘ਚ ਗਿਆਰਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਅਕ ਸੈਸ਼ਨ ਦੀ ਹੋਈ ਆਰੰਭਤਾ

Spread the love

ਫਗਵਾੜਾ 19 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਜੀ.ਆਰ.ਡੀ. ਐਜੂਕੇਸ਼ਨਲ ਟਰੱਸਟ ਅਧੀਨ ਵਿਦਿਆ ਦਾ ਪ੍ਰਸਾਰ ਕਰ ਰਹੇ ਜੀ.ਆਰ.ਡੀ. ਕਾਲਜੀਏਟ ਸਕੂਲ ਵਿਖੇ 10+1 ਅਤੇ 10+2 ਦੀਆਂ ਕਲਾਸਾਂ ਦੇ ਵਿਦਿਅਕ ਸੈਸ਼ਨ ਦੀ ਅੱਜ ਆਰੰਭਤਾ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਜੀ.ਆਰ.ਡੀ. ਕਾਲਜ ਅਤੇ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਡਾ. ਨੀਲਮ ਸੇਠੀ ਨੇ ਦੱਸਿਆ ਕਿ ਆਰਟਸ ਅਤੇ ਕਾਮਰਸ ਗਰੁੱਪ ਦੀਆਂ ਕਲਾਸਾਂ ਦੀ ਆਰੰਭਤਾ ਕੀਤੀ ਗਈ ਹੈ। ਉਹਨਾਂ ਵਿਦਿਆਰਥੀਆਂ ਨੂੰ ਤਿਲਕ ਲਗਾਇਆ ਅਤੇ ਮਿਸਰੀ ਇਲਾਇਚੀ ਨਾਲ ਮੂੰਹ ਮਿੱਠਾ ਕਰਵਾ ਕੇ ਸ਼ੁੱਭ ਇੱਛਾਵਾਂ ਦਿੱਤੀਆਂ। ਡਾ. ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਇਰ ਐਜੂਕੇਸ਼ਨ ਦੀ ਨੀਂਹ ਗਿਆਰਵੀਂ ਤੇ ਬਾਰ੍ਹਵੀਂ ਕਲਾਸ ਹੁੰਦੀ ਹੈ। ਜੇਕਰ ਇਹ ਨੀਂਹ ਮਜਬੂਤ ਹੋਵੇਗੀ ਤਾਂ ਉੱਚ ਸਿੱਖਿਆ ਦੀ ਇਮਾਰਤ ਵੀ ਮਜਬੂਤ ਬਣੇਗੀ। ਇਸ ਲਈ ਵਿਦਿਆਰਥੀ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਦੇ ਹੋਏ ਵਧੀਆ ਅੰਕ ਪ੍ਰਾਪਤ ਕਰਨ। ਇਸ ਦੌਰਾਨ ਪਿ੍ਰੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਨਿਯਮਾਂ, ਸਹੂਲਤਾਂ ਅਤੇ ਪੜ੍ਹਾਈ ਦੇ ਨਾਲ ਕਰਵਾਈਆਂ ਜਾਣ ਵਾਲੀਆਂ ਹੋਰ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਨਾਲ ਹੀ ਕਾਲਜ ਦੀ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *