ਪੁਲਿਸ ਵੱਲੋਂ ਸ਼ਹਿਰ ਅੰਦਰ ਰਾਤ ਦੇ ਸਮੇਂ ਨਾਕਾ ਬੰਦੀ ਕਰਕੇ ਕੀਤੀ ਗਈ ਸਖ਼ਤ ਚੈੱਕਿੰਗ-

Spread the love

ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਮਨਜੀਤ ਸਿੱਧੂ):- ਜਿਲ੍ਹਾ ਪੁਲਿਸ ਕਪਤਾਨ ਡਾ: ਅਖਿਲ ਚੌਧਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡੀ.ਐਸ.ਪੀ ਹੈਡਕੁਆਰਟਰ ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਭਾਰੀ ਫੋਰਸ ਸਮੇਤ ਪੁਲਿਸ ਵੱਲੋਂ ਸ਼ਹਿਰ ਅੰਦਰ ਰਾਤ ਦੇ ਸਮੇਂ ਬਦਲਵੀਂ ਨਾਕਾ ਬੰਦੀ ਕਰਕੇ ਸਖ਼ਤ ਚੈੱਕਿੰਗ ਕੀਤੀ ਗਈ। ਇਸ ਮੌਕੇ ‘ਤੇ ਰਾਤ ਦੇ ਸਮੇਂ ਬਾਹਰ ਤੋਂ ਸ਼ਹਿਰ ਅੰਦਰ ਆਉਣ-ਜਾਣ ਵਾਲੇ ਵਹੀਕਲਾਂ ਦੀ ਬਰੀਕੀ ਨਾਲ਼ ਚੈੱਕਿੰਗ ਕੀਤੀ ਗਈ ਅਤੇ ਸ਼ੱਕੀ ਪੁਰਸ਼ਾ ਦੀ ਪੁੱਛ-ਗਿੱਛ ਕੀਤੀ ਗਈ। ਇਸ ਮੌਕੇ ‘ਤੇ ਡੀ.ਐਸ.ਪੀ ਹੈਡਕੁਆਰਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਜੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ਼ਹਿਰ ਅੰਦਰ ਰਾਤ ਦੇ ਸਮੇਂ ਨਾਕਾ-ਬੰਦੀ ਕਰਕੇ ਚੈੱਕਿੰਗ ਕੀਤੀ ਜਾ ਰਹੀ ਹੈ ਤਾਂਕਿ ਕੋਈ ਵੀ ਸ਼ਰਾਰਤੀ ਜਾਂ ਮਾੜਾ ਅਨਸਰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗ਼ਲਤ ਹਰਕਤ ਨਾਂ ਕਰ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਮਨ-ਸ਼ਾਂਤੀ ਕਾਇਮ ਬਣੀ ਰਹੇ ਇਸ ਕਰਕੇ ਪੁਲਿਸ ਵੱਲੋਂ ਪੂਰੀ ਰਾਤ ਇਹ ਨਾਕਾਬੰਦੀ ਅਤੇ ਚੈੱਕਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮਾੜੇ ਅਨਸਰ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *