ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ

Spread the love
ਹੰਡਿਆਇਆ, 19 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ।  ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹੰਡਿਆਇਆ ਦੇ ਵੱਖ ਵੱਖ ਇਲਾਕਿਆਂ ਵਿਚ 5.21 ਕਿਲੋਮੀਟਰ ਨਵੀਆਂ ਡੀਆਈ ਪਾਈਪਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਇਸ ਪ੍ਰੋਜੈਕਟ ਨਾਲ ਹੰਡਿਆਇਆ ਦੇ ਸੈਂਕੜੇ ਘਰਾਂ ਨੂੰ ਫਾਇਦਾ ਹੋਵੇਗਾ ਅਤੇ 350 ਨਵੇਂ ਕੁਨੈਕਸ਼ਨ ਵੀ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਹਲਕਾ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਬਰਨਾਲਾ ਸ਼ਹਿਰ ਵਿੱਚ ਵੀ 14.71 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ ਤੇ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਤਹਿਤ 80 ਕਰੋੜ ਤੋਂ ਵੱਧ ਦਾ ਟੈਂਡਰ ਲਾਇਆ ਗਿਆ ਸੀ।
 ਉਨ੍ਹਾਂ ਹੰਡਿਆਇਆ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਉਂਦੇ ਸਮੇਂ ਵਿੱਚ ਰਹਿੰਦੇ ਮਸਲੇ ਵੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਕਰੋੜਾਂ ਰੁਪਏ ਬਰਨਾਲਾ ਹਲਕੇ ਦੇ ਵਿਕਾਸ ਲਈ ਦਿੱਤੇ ਗਏ ਹਨ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਨਗਰ ਪੰਚਾਇਤ ਹੰਡਿਆਇਆ, ਜਲ ਸਪਲਾਈ ਵਿਭਾਗ ਤੋਂ ਐੱਸ ਡੀ ਓ ਪਰਮਿੰਦਰ ਸਿੰਘ, ਜੇ ਈ ਗੁਰਪ੍ਰੀਤ ਸਿੰਘ ਅਤੇ ਗੁਰਜਿੰਦਰ ਸਿੰਘ ਅਤੇ ਹੋਰ ਮੋਹਤਬਰ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *