‘ਆਪ’ ਸਰਕਾਰ ਵੱਲੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਛੇੜਿਆ ਯੁੱਧ ਸ਼ਲਾਘਾਯੋਗ ਕਦਮ : ਜਤਿੰਦਰ ਸਿੰਘ ਢੱਲਾ

Spread the love
ਜੈਤੋ ,19 ਅਪ੍ਰੈਲ (ਮਨਜੀਤ ਸਿੰਘ ਢੱਲਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਛੇੜਿਆ ਯੁੱਧ ਸ਼ਲਾਘਾਯੋਗ ਕਦਮ ਹੈ, ਜੋਕਿ ਸੂਬੇ ਨੂੰ ਤਰੱਕੀ ਦੀ ਰਾਹ ‘ਤੇ ਤੋਰਨ ਲਈ ਬਹੁਤ ਸਹਾਈ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗਿਆਨੀ ਜਤਿੰਦਰ ਸਿੰਘ ਢੱਲਾ ਬਾਜਾਖਾਨਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਨਾਲ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਪਰਿਵਾਰਾਂ ਨੇ ਸੁੱਖ ਦਾ ਸਾਹ ਲਿਆ ਹੈ। ਸਾਨੂੰ ਸਾਰਿਆਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਕਿਸੇ ਵੀ ਪਰਿਵਾਰ ਦਾ ਕੋਈ ਵੀ ਵਿਅਕਤੀ ਨਸ਼ਿਆਂ ਦੀ ਦਲ-ਦਲ ਵਿਚ ਨਾ ਫਸੇ, ਉਸ ਲਈ ਸਮਾਜ ਪ੍ਰਤੀ ਸਾਡੀ ਜੋ ਵੀ ਜ਼ਿੰਮੇਵਾਰੀ ਬਣਦੀ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ । ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਵਿਚ ਜਦੋਂ ਸਾਰਾ ਸਮਾਜ ਨਾਲ ਖੜ੍ਹਾ ਹੋਵੇਗਾ ਤਾਂ ਹੀ ਇਸ ‘ਤੇ ਠੱਲ੍ਹ ਪਾਈ ਜਾ ਸਕਦੀ ਹੈ। ਜਤਿੰਦਰ ਸਿੰਘ ਢੱਲਾ ਨੇ ਅੱਗੇ ਗਲਬਾਤ ਜਾਰੀ ਕਰਦਿਆਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ਪੰਜਾਬ ਸਰਕਾਰ ਅਤੇ ਨਸ਼ਿਆਂ ਤੇ ਕਾਬੂ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣਾ ਜ਼ਰੂਰੀ ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *