ਹਲਕਾ ਮੁਕਤਸਰ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 89 ਲੱਖ 10 ਹਜ਼ਾਰ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

Spread the love

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਮੁਕਤਸਰ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੁਕਤਸਰ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ, ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੁੱਲ 89 ਲੱਖ 10 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਵਿਖੇ ਕੁਲ 39 ਲੱਖ 50 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ ਵਿਖੇ ਕੁਲ 6.25 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ’ਤੇ ਖਰਚ ਕੀਤੇ ਗਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ ਵਿਖੇ ਕੁਲ 29.59 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ, ਦੋ ਨਵੇਂ ਕਮਰੇ ਉਸਾਰਨ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੁਲ 6.25 ਲੱਖ ਰੁਪਏ ਨਾਲ ਚਾਰਦੀਵਾਰੀ  ਬਨਾਉਣ ਦਾ ਕੰਮ ਕੀਤਾ ਗਿਆ ਹੈ।ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ  ਸ੍ਰੀ ਜਸਪਾਲ ਮੋਂਗਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ ਅਤੇ ਗੁਰਪ੍ਰੀਤ ਸਿੰਘ  ਹਾਜ਼ਰ ਸਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *