ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅਤੇ ਹੈਲਥ ਫਾਰ ਆਲ ਸੁਸਾਇਟੀ ਨੇ ਬਣਾਏ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ

Spread the love

ਫ਼ਰੀਦਕੋਟ 21 ਅਪ੍ਰੈਲ(ਵਿਪਨ ਮਿੱਤਲ):-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਅਤੇ ਹੈਲਥ ਫਾਰ ਆਲ ਸੁਸਾਇਟੀ ਵੱਲੋਂ ਸਿਹਤ ਵਿਭਾਗ ਜਿਲ੍ਹਾ ਫਰੀਦਕੋਟ ਦੇ ਸਹਿਯੋਗ ਨਾਲ 5 ਲੱਖ ਵਾਲੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦਾ ਮੁਫ਼ਤ ਕੈਂਪ ਗਰੀਨ ਐਵੀਨਿਉ ਫਰੀਦਕੋਟ ਵਿਖੇ ਲਗਾਇਆ ਗਿਆ।ਸਮਾਜ ਸੇਵੀ ਸ ਦਵਿੰਦਰ ਸਿੰਘ ਸੰਧੂ ਨੇ ਕੈਂਪ ਦਾ ਉਦਘਾਟਨ ਕੀਤਾ।ਸ਼੍ਰੀ ਕਮਲ ਕੁਮਾਰ ਬੱਸੀ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ।ਦਵਿੰਦਰ ਸਿੰਘ ਸੰਧੂ ਨੇ ਦੋਵੇਂ ਸੰਸਥਾਂਵਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲੇਗਾ।ਉਹਨਾ ਨੇ ਦੋਵੇਂ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਇਸ ਤਰਾਂ  ਦੇ ਕੈਂਪ ਸ਼ਹਿਰ ਦੇ ਹਰੇਕ ਇਲਾਕੇ ਵਿੱਚ ਲਗਾਉਣੇ ਚਾਹੀਦੇ ਹਨ। ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਫਾਰ ਆਲ ਸੁਸਾਇਟੀ ਦੇ ਪ੍ਰਧਾਨ ਡਾ:ਵਿਸ਼ਵਦੀਪ ਗੋਇਲ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਫਰੀਦਕੋਟ ਦੇ ਪ੍ਰਧਾਨ ਪ੍ਰਿੰ:ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਡਾ: ਚੰਦਰ ਸ਼ੇਖਰ ਸਿਵਲ ਸਰਜਨ ਕਮ ਡਿਪਟੀ ਡਾਇਰੈਕਟਰ ਫਰੀਦਕੋਟ ਦੀ ਸਰਪ੍ਰਸਤੀ ਹੇਠ ਲਗਾਏ ਜਾ ਰਹੇ ਹਨ ਅਤੇ ਇਹ ਸਾਡਾ ਤੀਸਰਾ ਕੈਂਪ ਹੈ। ਇਸ ਕੈਂਪ ਵਿੱਚ 137 ਵਿਅਕਤੀਆਂ ਦੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਮੁਫ਼ਤ   ਬਣਾਏ ਗਏ।ਇਹਨਾ ਕਾਰਡਾਂ ਨਾਲ ਲਾਭਪਾਤਰੀ ਆਪਣਾ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਣਗੇ ਸਰਕਾਰ ਵੱਲੋਂ ਦਿੱਤੀ ਗਈ ਇਹ ਬਹੁਤ ਵੱਡੀ ਸਹੂਲਤ ਹੈ।ਕੈਂਪ ਦੇ ਪ੍ਰੋਜੈਕਟ ਚੇਅਰਮੈਨ ਸ ਗੁਰਿੰਦਰ ਸਿੰਘ ਅਤੇ ਕੋ ਚੇਅਰਮੈਨ ਸ ਭੁਪਿੰਦਰ ਸਿੰਘ ਛੀਨਾ ਸਨ।ਸੁਸਾਇਟੀ ਦੇ ਸੀਨੀਅਰ ਮੈਂਬਰ ਰਜਵੰਤ ਸਿੰਘ ਅਤੇ ਬਲਦੇਵ ਗਰੋਵਰ ਨੇ ਸਭਨਾ ਦਾ ਧੰਨਵਾਦ ਕੀਤਾ।ਕੈਂਪ ਵਿੱਚ ਪਹੁੰਚੇ ਲੋਕਾਂ ਲਈ ਚਾਹ ਪਾਣੀ ਦਾ ਪ੍ਰਬੰਧ ਪ੍ਰਬੰਧਕੀ ਕਮੇਟੀ ਗੁਰੂ ਦੁਆਰਾ ਗਰੀਨ ਐਵੀਨਿਉ ਵੱਲੋਂ ਕੀਤਾ ਗਿਆ।ਧਰਮਿੰਦਰ ਕੁਮਾਰ ਅਤੇ ਜਗਮੀਤ ਸਿੰਘ ਨੇ ਅਪਰੇਟਰ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ।ਸ਼੍ਰੀ ਸੁਰੇਸ਼ ਅਰੋੜਾ ਅਤੇ ਡਾਕਟਰ ਵਿਸ਼ਵਦੀਪ ਗੋਇਲ ਨੇ ਕਿ ਸਾਡਾ ਅਗਲਾ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਸੰਜੇ ਨਗਰ ਵਿਖੇ ਮਿਤੀ 27 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੀਤ ਸਿੰਘ ਸਿੱਧੂ,ਰਜਵੰਤ ਸਿੰਘ, ਕਮਲ ਕੁਮਾਰ ਬੱਸੀ,ਭੁਪਿੰਦਰ ਸਿੰਘ ਛੀਨਾ,ਗੁਰਿੰਦਰ ਸਿੰਘ ਮਨੀ,ਹਰਿੰਦਰ ਸਿੰਘ ਬਰਾੜ,ਕੁਲਵੰਤ ਸਿੰਘ,ਦਰਸ਼ਨ ਸਿੰਘ,ਬਲਵਿੰਦਰ ਸਿੰਘ,ਪ੍ਰੀਤਮ ਸਿੰਘ,ਮਨਜੀਤ ਸਿੰਘ,ਜਤਿੰਦਰ ਪਾਲ ਸਿੰਘ,ਬਲਦੇਵ ਗਰੋਵਰ,ਵਰਿੰਦਰ ਚਾਵਲਾ,ਨਵਦੀਪ ਗੋਇਲ,ਜੁਗਰਾਜ ਸਿੰਘ,ਰੁਪਿੰਦਰ ਸਿੰਘ,ਜਸਵੀਰ ਕੌਰ,ਰੁਪਿੰਦਰ ਸਿੰਘ,ਸੁਖਰਾਜ ਸਿੰਘ,ਪ੍ਰੇਮ ਕੌਸ਼ਲ,ਮਨਜੀਤ ਸਿੰਘ ਮਿੱਕੀ,ਬਿੱਕਰ ਸਿੰਘ,ਬਲਜੀਤ ਸਿੰਘ,ਹਾਕਮ ਸਿੰਘ,ਸੁਰਜੀਤ ਸਿੰਘ,ਸੁਖਦੇਵ ਸਿੰਘ,ਰਣਜੀਤ ਸਿੰਘ ਘੁਮਾਣ,ਗੁਰਚਰਨ ਸਿੰਘ ਗਿੱਲ ਅਤੇ  ਸੁਰਿੰਦਰ ਪਾਲ ਸਿੰਘ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *