ਪੰਜਾਬ ਸਿੱਖਿਆ ਕ੍ਰਾਂਤੀ

Spread the love
ਫ਼ਗਵਾੜਾ- 21 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਮੁਹਿੰਮ ਵਿੱਚ 5 ਹੋਰ ਸਰਕਾਰੀ ਸਕੂਲਾਂ ਅੰਦਰ 26 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ । ਫਗਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਚਾਚੋਕੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਰਵਿਦਾਸ ਨਗਰ ਵਿਖੇ ਸੰਸਦ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੇ ਸਾਇੰਸ ਲੈਬਾਂ ਤੇ ਐਡੀਸ਼ਨਲ ਕਲਾਸ ਰੂਮਾਂ ਦਾ ਲੋਕ ਅਰਪਣ ਕੀਤਾ ।
ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਨਾਲ ਨਾ ਸਿਰਫ ਬੁਨਿਆਦੀ ਢਾਂਚੇ ਵਿਚ ਸੁਧਾਰ ਹੋ ਰਿਹਾ ਹੈ ਸਗੋਂ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਵੀ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲਾ ਜ਼ਿਲ੍ਹੇ ਵਿੱਚ ਲਗਭਗ 120 ਸਰਕਾਰੀ ਸਕੂਲਾਂ ਅੰਦਰ ਵਿਕਾਸ ਕੰਮਾਂ ਦੇ ਉਦਘਾਟਨ ਹੋ ਚੁੱਕੇ ਹਨ ।ਜ਼ਿਲ੍ਹੇ ਵਿੱਚ 255 ਸੀਨੀਅਰ ਸੈਕੰਡਰੀ ਸਕੂਲਾਂ ਤੇ 543 ਪ੍ਰਾਇਮਰੀ ਸਕੂਲਾਂ ਅੰਦਰ ਵਿਕਾਸ ਕੰਮ ਕੀਤੇ ਜਾਣਗੇ । ਕਪੂਰਥਲਾ ਬਲਾਕ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਤਰਲੋਕਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਹੋਸਟਲ ਤੇ ਸਰਕਾਰੀ ਮਿਡਲ ਸਕੂਲ ਮਹਿਤਾਬਗੜ੍ਹ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸੰਦੀਪ ਸੈਣੀ, ਚੇਅਰਮੈਨ ਪੰਜਾਬ ਬੀ ਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵਲੋੰ ਕੀਤੇ ਗਏ । ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅੰਦਰ ਐਡੀਸ਼ਨਲ ਕਲਾਸ ਰੂਮਾਂ,ਸਾਇੰਸ ਲੈਬਾਂ ,ਚਾਰਦੀਵਾਰੀ ਆਦਿ ਦੇ ਕੰਮ ਕਰਵਾਏ ਜਾ ਰਹੇ ਹਨ । ਇਸ ਮੌਕੇ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ , ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ.ਅਕਸ਼ਿਤਾ ਗੁਪਤਾ,ਚੇਅਰਮੈਨ ਜਗਜੀਤ ਸਿੰਘ ਬਿੱਟੂ ਤੇ ਹੋਰ ਹਾਜ਼ਰ ਸਨ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *