ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਡੀ.ਐਸ.ਪੀ(ਫਰੀਦਕੋਟ) ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ, ਫਰੀਦਕੋਟ ਵਿਖੇ ਕੀਤੀ ਗਈ ਪਬਲਿਕ ਮੀਟਿੰਗ

Spread the love
ਫਰੀਦਕੋਟ, 23 ਨਵੰਬਰ  (ਗੁਰਦੀਪ ਸਿੰਘ ਢਿੱਲੋਂ):-ਨਸ਼ੇ ਅਤੇ ਸਟਰੀਟ ਕ੍ਰਾਈਮ ਦੇ ਖਿਲਾਫ ਪੁਲਿਸ ਅਤੇ ਜਨਤਾ ਵਿਚਕਾਰ ਸਹਿਯੋਗ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਵੱਲੋਂ ਸੰਪਰਕ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਨੇ ਪਬਲਿਕ ਦੇ ਸਹਿਯੋਗ ਨੂੰ ਵਧਾਉਣ ਲਈ ਪਿੰਡਾਂ, ਸ਼ਹਿਰਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆਂ ਹੈ। ਇਸ ਯਤਨ ਦੇ ਹਿਸੇ ਵਜੋਂ, ਫਰੀਦਕੋਟ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਮੁੱਖ ਅਫਸਰ ਥਾਣਾ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਜਨਤਾ ਨਾਲ ਮੁਲਾਕਾਤ ਕਰਦੇ ਹਨ, ਜਿੱਥੇ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਹੁੰਦੀ ਹੈ। ਇਹ ਮੀਟਿੰਗਾਂ ਇਸ ਲਈ ਖ਼ਾਸ ਹਨ ਕਿਉਂਕਿ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਸੁਣਨ ਅਤੇ ਤੁਰੰਤ ਹੱਲ ਦੇਣ ਲਈ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਜਿਸ ਦੀ ਲੜੀ ਨੂੰ ਅੱਗੇ ਵਧਾਉਦਿਆ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ (ਫਰੀਦਕੋਟ) ਜੀ ਦੇ ਨੇਤਰਤਵ ਹੇਠ ਗੁਰੂ ਤੇਗ ਬਹਾਦਰ ਨਗਰ, ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਪਬਿਲਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੱਖ ਮਕਸਦ ਪਬਲਿਕ ਨੂੰ ਆਪਣੇ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਬੇਝਿਜਕ ਪੁਲਿਸ ਦੇ ਸਾਹਮਣੇ ਪੇਸ਼ ਕਰਨ ਲਈ ਇੱਕ ਸੁਗਮ ਮੰਚ ਪ੍ਰਦਾਨ ਕਰਨਾ ਹੈ। ਮੀਟਿੰਗ ਦੌਰਾਨ, ਵੱਡੀ ਗਿਣਤੀ ਵਿਚ ਮੌਜੂਦ ਲੋਕਾਂ ਨੇ ਆਪਣੀਆਂ ਮੁੱਖ ਸਮੱਸਿਆਵਾਂ ਅਤੇ ਮੁੱਦਿਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਪੁਲਿਸ ਪ੍ਰਸ਼ਾਸ਼ਨ ਵੱਲੋਂ ਪਬਿਲਕ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਕਦਮ ਚੁੱਕੇ ਜਾਣਗੇ। ਇਸ ਨਾਲ ਨਾ ਸਿਰਫ ਕ੍ਰਾਈਮ ਦੇ ਖਿਲਾਫ ਇੱਕਜੁੱਟ ਹੋਣ ਵਿੱਚ ਮਦਦ ਮਿਲਦੀ ਹੈ, ਬਲਕਿ
ਪੁਲਿਸ ਪ੍ਰਸ਼ਾਸਨ ਤੇ ਲੋਕਾਂ ਦੇ ਵਿਚਕਾਰ ਭਰੋਸਾ ਹੋਰ ਮਜਬੂਤ ਹੋ ਰਿਹਾ ਹੈ। ਇਹ ਮੀਟਿੰਗ ਕਮਿਊਨਟੀ ਦੇ ਭਰੋਸੇ ਨੂੰ ਵਧਾਉਣ ਲਈ ਇੱਕ ਮਜ਼ਬੂਤ ਕਦਮ ਸਾਬਿਤ ਹੋਈ, ਜਿਸ ਨਾਲ ਪੁਲਿਸ ਅਤੇ ਪਬਲਿਕ ਦੇ ਵਿਚਕਾਰ ਸਹਿਯੋਗ ਹੋਰ ਮਜਬੂਤ ਹੋਇਆਂ। ਇਸ ਕਦਮ ਦੀ ਮੁੱਖ ਖਾਸੀਅਤ ਇਹ ਰਹੀ ਕਿ ਇਸ ਮੀਟਿੰਗ ਵਿੱਚ ਨੌਜਵਾਨਾਂ ਵੱਲੋਂ ਵਿਸ਼ੇਸ਼ ਤੌਰ ਤੇ ਭਾਗੀਦਾਰੀ ਕੀਤੀ ਗਈ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਦੀ ਸਲਾਘਾ ਵੀ ਕੀਤੀ ਗਈ।

More News

Youtube

Facebook

Whatsapp

Home

  • Related Posts

    ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਗਰੀਨ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕਾਂ ਤੇ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਨਾ ਬਦਲਣ ਤੇ ਕੀਤਾ ਸੰਘਰਸ਼ ਦਾ ਐਲਾਨ 

    Spread the love

    Spread the loveਨਿਊ ਚੰਡੀਗੜ੍, 23 ਜੁਲਾਈ (ਬਜੀਦਪੁਰ) -ਨਿਊ ਚੰਡੀਗੜ੍ਹ ਨੇੜਲੇ ਪਿੰਡ ਬਜੀਦਪੁਰ ਦੀ ਉਪਜਾਊ ਜ਼ਮੀਨ ਫ਼ੋਰਇਸਟ ਜ਼ੋਨ ‘ਚ ਪਾਉਣ ਖਿਲਾਫ਼ ਵਸਨੀਕ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੇ ਗਮਾਡਾ ਨੂੰ ਮੰਗ ਪੱਤਰ…

    ​ਸੱਚੀ ਆਤਮਿਕ ਖੁਸ਼ੀ ਅਤੇ ਤਸੱਲੀ ਧਨ-ਦੌਲਤ ਵਿੱਚ ਨਹੀਂ, ਬਲਕਿ ਨਾਮ ਸਿਮਰਨ ਅਤੇ ਨਿਸ਼ਕਾਮ ਸੇਵਾ ਵਿੱਚ ਹੈ: ਸੰਤ ਬਾਬਾ ਬਾਲ ਜੀ ਮਹਾਰਾਜ ​ਸਥਾਨ: ਨੂਰਪੁਰ ਬੇਦੀ

    Spread the love

    Spread the love ਮਿਤੀ: 23 ਜੁਲਾਈ ਦਲਜੀਤ ਚਨੌਲੀ =ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ ਨੂਰਪੁਰ ਬੇਦੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ…

    Leave a Reply

    Your email address will not be published. Required fields are marked *