ਸ੍ਰੀ ਮੁਕਤਸਰ ਸਾਹਿਬ, ਮਈ () : ਨਜ਼ਦੀਕੀ ਪਿੰਡ ਵੱਟੂ ਵਿਖੇ ਐਨਆਰਆਈ ਵੀਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਦੂਸਰਾ ਗੋਲਡ ਕਬੱਡੀ ਕੱਪ ਕਰਵਾਇਆ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਤੋਂ ਇਲਾਵਾ ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਸਰਪੰਚ ਜਸਕਰਨ ਸਿੰਘ, ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਬਲਾਕ ਪ੍ਰਧਾਨ ਜ਼ਸਵਿੰਦਰ ਸਿੰਘ ਸਰਾਏਨਾਗਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਖੋਖਰ, ਸਰਪੰਚ ਜਗਸੀਰ ਸਿੰਘ ਜੰਮੂਆਣਾ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਮਾਸਟਰ ਮੁਰਾਰੀ ਲਾਲ, ਧਰਮਜੀਤ ਸਿੰਘ ਵੜਿੰਗ, ਸ਼ਮਸ਼ੇਰ ਸਿੰਘ ਵੜਿੰਗ, ਭਿੰਦਰ ਬਾਜਾ ਮਰਾੜ, ਗੁਰਭਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਇਸ ਕਬੱਡੀ ਕੱਪ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸਿ਼ਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦਾ ਆਸ਼ੀਰਵਾਦ ਹਮੇਸ਼ਾ ਇਸ ਪਿੰਡ ਉੱਤੇ ਬਣਿਆ ਰਹੇ ਅਤੇ ਉਨ੍ਹਾਂ ਦੀ ਯਾਦ ਵਿੱਚ ਕਰਵਾਏ ਜਾਂਦੇ ਇਹੋ ਜਿਹੇ ਸਮਾਗਮ ਪਿੰਡ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਕਬੱਡੀ ਕੱਪ ਦੇ ਅੰਤ ਵਿੱਚ ਸਾਰੀਆਂ ਟੀਮਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਾਲਾਂ ਵਿੱਚ ਇਸਨੂੰ ਹੋਰ ਵੀ ਵਧੀਆ ਤਰੀਕੇ ਨਾਲ ਕਰਵਾਉਣ ਦਾ ਵਾਅਦਾ ਕੀਤਾ।ਉਨ੍ਹਾਂ ਐਨਆਰਆਈ ਵੀਰਾਂ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕੱਪ ਸਫਲਤਾਪੂਰਵਕ ਨੇਪਰੇ ਚੜਿ੍ਹਆ। ਉਨ੍ਹਾਂ ਕਿਹਾ ਕਿ ਕਬੱਡੀ ਸਾਡੀ ਵਿਰਾਸਤ ਹੈ ਅਤੇ ਇਸਨੂੰ ਸਾਨੂੰ ਹਮੇਸ਼ਾ ਜੀਵਿਤ ਰੱਖਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਖੇਡਾਂ ਸਾਨੂੰ ਸਿਹਤਮੰਦ ਰੱਖਦੀਆਂ ਹਨ ਅਤੇ ਸਾਡੇ ਵਿੱਚ ਮਿਲਜੁਲ ਕੇ ਰਹਿਣ ਦੀ ਭਾਵਨਾ ਪੈਦਾ ਕਰਦੀਆਂ ਹਨ।ਇਸ ਕਬੱਡੀ ਕੱਪ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਪੰਜਾਬੀਆਂ ਦੇ ਦਿਲਾਂ ਵਿੱਚ ਕਬੱਡੀ ਲਈ ਅੱਜ ਵੀ ਓਨਾ ਹੀ ਪਿਆਰ ਹੈ, ਜਿੰਨਾ ਪਹਿਲਾਂ ਹੁੰਦਾ ਸੀ। ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਆਪਣੀ ਜੇਬ ਵਿਚੋਂ 31 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਪ੍ਰਬੰਧਕਾਂ ਨੂੰ ਭੇਂਟ ਕੀਤੀ।ਅੰਤ ਵਿੱਚ ਮੁੱਖ ਮਹਿਮਾਨਾਂ ਤੇ ਵਿਸ਼ੇ਼ਸ ਮਹਿਮਾਨਾਂ ਨੂੰ ਪ੍ਰਬੰਧਕੀ ਟੀਮ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਪਿੰਡ ਦੇ ਸਰਪੰਚ ਜ਼ਸਕਰਨ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਜ਼ਸਵਿੰਦਰ ਸਿੰਘ, ਰਣਜੀਤ ਸਿੰਘ, ਰਵਿੰਦਰ ਸਿੰਘ, ਬਿਕਰਮਵੀਰ ਸਿੰਘ ਬਰਾੜ, ਗੁਰਮੀਤ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।





