ਪਟਿਆਲਾ ਬਲਾਕ ਦੇ ਪਿੰਡ ਜਾਲਾਂ ਵਿਖੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਤੇ ਪ੍ਰਸ਼ਾਸਨ ਨੂੰ ਜ਼ਮੀਨ ਉੱਤੇ ਕਬਜ਼ਾ ਨਹੀਂ ਕਰਨ ਦਿੱਤਾ।

Spread the love
 ਪਟਿਆਲਾ, 23 ਨਵਬੰਰ ( ਗੁਰਪ੍ਰੀਤ ਸਿੰਘ  ਬਰਸਟ ) ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਅਧਿਕਾਰੀਆਂ ਤੇ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਜੋ ਜ਼ਮੀਨ ਕਿਸਾਨਾਂ ਤੋਂ ਖੋਹੀ ਜਾ ਰਹੀ ਹੈ ਉਸ ਦਾ ਬਣਦਾ ਮੁਆਵਜਾ (ਪੈਸੇ) ਸਰਕਾਰ ਵੱਲੋਂ ਨਹੀਂ ਦਿੱਤੇ ਜਾ ਰਹੇ।ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ । ਸਰਕਾਰ ਕਿਸਾਨਾ ਤੋਂ ਜ਼ਮੀਨਾ ਖੋ ਕੇ ਕਾਰਪੋਰੇਟ ਘਰਾਣਿਆਂ ਨੂੰ ਸਸਤੇ ਭਾਅ ਤੇ ਦੇਣ ਜਾ ਰਹੀ ਹੈ ਜੇ ਵਰਤਾਰਾ ਇਸ ਤਰ੍ਹਾਂ ਹੀ ਜਾਰੀ ਰਿਹਾ ਤਾਂ ਇੱਕ ਦਿਨ ਕਿਸਾਨ ਭੀ ਮਜ਼ਦੂਰਾਂ ਦੀ ਲਾਈਨ ਲੱਗ ਜਾਣਗੇ ਅਤੇ ਪੰਜਾਬ ਵਿੱਚ ਬੇਰੋਜ਼ਗਾਰੀ,ਗਰੀਬੀ ਤੇ ਭੁੱਖ ਮਰੀ ਫੈਲ ਜਾਵੇਗੀ। ਸਰਕਾਰ ਨੂੰ ਕਿਸਾਨਾ ਵੱਲੋ ਅਪੀਲ ਹੈ ਕਿ ਪਹਿਲਾਂ ਸਾਰੇ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਵੇ ਫਿਰ ਕਬਜ਼ਾ ਲਵੋ, ਜੇ ਸਰਕਾਰ ਮੁਆਵਜਾ ਨਾ ਦੇ ਕੇ ਧੱਕੇ ਨਾਲ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਮੁਹ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਨੈਸ਼ਨਲ ਹਾਈਵੇ ਵਾਲਿਆਂ ਨੂੰ ਖੇਤਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਕਿਸਾਨਾ ਨੂੰ ਰਣਜੀਤ ਸਿੰਘ ਸਵਾਜਪੁਰ ਜ਼ਿਲ੍ਹਾ ਪ੍ਰਧਾਨ ਬੀ ਕੇ ਯੂ ਕ੍ਰਾਂਤੀਕਾਰੀ, ਸਤਵੰਤ ਸਿੰਘ ਵਜੀਦਪੁਰ ਸ਼ੁਬਾ
ਆਗੂ, ਜਗਤਾਰ ਸਿੰਘ ਬਰਸਟ ਬਲਾਕ ਪ੍ਰਧਾਨ ਪਟਿਆਲ਼ਾ ਪਵਨ ਕੁਮਾਰ ਪਸਿਆਣਾ ਗੁਰਚਰਨ ਸਿੰਘ ਮੈਣ ਸੇਵਕ ਸਿੰਘ ਮੈਣ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਗੱਜੂ ਮਾਜਰਾ, ਰਜਿੰਦਰ ਸਿੰਘ, ਪ੍ਰਗਟ ਸਿੰਘ, ਜਗਵੰਤ ਸਿੰਘ, ਬਲਜੀਤ ਸਿੰਘ , ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਜਾਲਾਂ, ਜਗਦੀਪ ਸਿੰਘ ਛੰਨਾਂ ਆਦਿ ਆਗੂਆਂ ਨੇ ਸੰਬੋਧਨ ਕੀਤਾ।

More News

Youtube

Facebook

Whatsapp

Home

 

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *