ਡੀ. ਆਰ.ਐੱਸ. ਕੌਨਵੈਂਟ ਸਕੂਲ ਕਾਉਣੀ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ 

Spread the love

ਦੋਦਾ,16 ਮਈ (ਲਖਵੀਰ ਸਿੰਘ ਧੂਲਕੋਟੀਆ)-ਸੀ. ਬੀ. ਐੱਸ. ਈ. ਨਵੀਂ ਦਿੱਲੀ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਡੀ. ਆਰ.ਐੱਸ.ਕੌਨਵੈਂਟ ਸਕੂਲ ਕਾਉਣੀ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ 100% ਰਿਹਾ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਨਵਨੀਤ ਕੁਮਾਰ ਜੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਾਰ ਦਸਵੀਂ ਦੀ ਸਲਾਨਾ ਪ੍ਰੀਖਿਆਵਾਂ ਵਿੱਚ 39 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ। ਉਹਨਾਂ ਅੱਗੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸ. ਜਗਵਿੰਦਰ ਸਿੰਘ, ਸਹਿਜਪ੍ਰੀਤ ਕੌਰ ਪੁੱਤਰੀ ਸ. ਤਰਸੇਮ ਸਿੰਘ ਅਤੇ ਸੁਖਮਨਪ੍ਰੀਤ ਕੌਰ ਪੁੱਤਰੀ ਸ. ਬੂਟਾ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਦੇ ਚੇਅਰਮੈਨ ਸ. ਨਿਹਾਲ ਸਿੰਘ ਬਰਾੜ ਨੇ ਸਮੂਹ ਸਟਾਫ , ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਸ ਸਫਲਤਾ ਦਾ ਸਿਹਰਾ , ਸਮੂਹ ਸਟਾਫ , ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿੱਤਾ । ਇਸ ਮੌਕੇ ਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *