ਮੁੱਖ ਮੰਤਰੀ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ

Spread the love

ਸ੍ਰੀ ਮੁਕਤਸਰ ਸਾਹਿਬ, 20 ਮਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਕੀਤੇ ਜਾ ਰਹੇ ਇਤਿਹਾਸਿਕ ਯਤਨਾਂ ਸਦਕਾ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਯੋਗ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 63.82 ਲੱਖ ਦੀ ਲਾਗਤ ਨਾਲ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਜੋ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਟਾਰੀ ਵਿਖੇ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਕਾਲਾ ਸਿੰਘ ਵਾਲਾ ਵਿਖੇ 10.11 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਰੋੜਾਂਵਾਲੀ ਵਿਖੇ 15 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇਵਾਲਾ ਵਿਖੇ 16.20 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਣਜੀਤਗੜ੍ਹ ਚੁੱਗੇ ਵਿਖੇ 15 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਮਾਪੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *