ਪੁਲਿਸ ਦੇ 400 ਪੁਲਿਸ ਮੁਲਾਜ਼ਮਾਂ ਵੱਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਅਚਾਨਕ ਚੈਕਿੰਗ

Spread the love
ਕੋਟਕਪੂਰਾ, 27 ਮਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈੱਨ ਐੱਸ.ਐੱਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਦੇ ਲਗਭਗ 400 ਪੁਲਿਸ ਮੁਲਾਜ਼ਮਾਂ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਮੰਗਲਵਾਰ ਨੂੰ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ਵਿੱਚ ਇਕ ਵਿਸਤ੍ਰਿਤ ਅਤੇ ਅਚਨਚੇਤ ਚੈਕਿੰਗ ਮੁਹਿੰਮ ਚਲਾਈ, ਜੋ ਕਿ ਲਗਭਗ 4 ਘੰਟੇ ਤੱਕ ਚੱਲੀ। ਇਹ ਕਾਰਵਾਈ ਸੰਦੀਪ ਕੁਮਾਰ ਐਸ.ਪੀ. (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਹੋਈ। ਇਸ ਮੌਕੇ ਉਹਨਾ ਨਾਲ ਸ਼ਮਸ਼ੇਰ ਸਿੰਘ ਡੀ.ਐਸ.ਪੀ. ਵੀ ਮੌਜੂਦ ਸਨ। ਇਸ ਸਬੰਧੀ ਸੰਦੀਪ ਕੁਮਾਰ ਐਸ.ਪੀ. ਨੇ ਦੱਸਿਆ ਕਿ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਔਰਤਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ’ਤੇ ਔਰਤਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ। ਉਹਨਾ ਦੱਸਿਆ ਕਿ ਅਜਿਹੀਆਂ ਅਚਾਨਕ ਜਾਂਚਾਂ ਜੇਲ ਵਿੱਚ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰਕਾਨੂੰਨੀ ਸਰਗਰਮੀਆਂ ਨੂੰ ਰੋਕਣ ਵਿੱਚ ਮੱਦਦ ਮਿਲਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ। ਉਨ੍ਹਾਂ ਕੈਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਆਪਣੀ ਨਿੱਜੀ ਸੁਧਾਰ ਵੱਲ ਧਿਆਨ ਦੇਣ ਤਾਂ ਜੋ ਸਜ਼ਾ ਮੁਕੰਮਲ ਹੋਣ ’ਤੇ ਵਧੀਆਂ ਜੀਵਨ ਬਤੀਤ ਕਰ ਸਕਣ। ਪੁਲਿਸ ਟੀਮਾਂ ਨੇ ਜੇਲ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਕੀਤੀ ਗਈ। ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਦੱਸਿਆ ਕਿ “ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ ਦੇ ਆਲੇ-ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਣ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। ਇਸ ਦੇ ਨਾਲ ਹੀ ਉਹਨਾ ਸਥਾਨਿਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ ’ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ, ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਹੋ ਸਕਦੇ ਹਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *