ਮਿਲਾਵਟੀ ਦੁੱਧ ਅਤੇ ਪਨੀਰ ਵੇਚਣ ਵਾਲਿਆਂ ਦੀ ਖੈਰ ਨਹੀਂ: ਅਸਿਸਟੈਂਟ ਫੂਡ ਕਮਿਸ਼ਨਰ :ਰਾਜਿੰਦਰਪਾਲ ਸਿੰਘ 

Spread the love
ਅੰਮ੍ਰਿਤਸਰ28 ਮਈ (ਦਿਨੇਸ਼ ਸੋਨੀ)ਗਰਮੀਆਂ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਹੋਣ ਦੇ ਖਦਸੇ ਨੂੰ ਲੈ ਕੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਸ਼੍ਰੀ ਦਿਲਰਾਜ ਸਿੰਘ ਆਈ  ਏ ਐਸ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਆਈ ਏ ਐਸ  ਦੇ ਹੁਕਮਾਂ ਦੀ ਪਾਲਣਾ ਹਿੱਤ ਸਿਵਲ ਸਰਜਨ,ਅੰਮ੍ਰਿਤਸਰ ਡਾਕਟਰ ਕਿਰਨਦੀਪ ਕੌਰ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਅਤੇ ਦੋਧੀ ਯੂਨੀਅਨ ਅੰਮ੍ਰਿਤਸਰ ਵੱਲੋਂ ਸਾਝੇ ਤੌਰ ਤੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਹੋ ਰਹੀ ਮਿਲਾਵਟ ਨੂੰ ਠੱਲ ਪਾਉਣ ਲਈ 3 ਦਿਨ ਲਗਾਤਾਰ ਦੁੱਧ ਵੇਚਣ ਵਾਲੀਆਂ ਗੱਡੀਆਂ ਨੂੰ ਨਾਕੇ ਲਗਾ ਕੇ ਅਤੇ ਡੇਅਰੀਆਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਦਰਸ਼ਨ ਡੇਅਰੀ, ਅਰੋੜਾ ਡੇਅਰੀ, ਜੀ.ਆਰ.ਡੀ. ਡੇਅਰੀ, ਮਿੱਠੂ ਡੇਅਰੀ, ਰਾਮ ਡੇਅਰੀ, ਚੰਨ ਡੇਅਰੀ, ਗੁਰੂ ਨਾਨਕ ਡੇਅਰੀ ਤੋਂ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾ ਤੋਂ ਬਣੇ ਕੁੱਲ 13 ਸੈਂਪਲ ਇੱਕਤਰ ਕੀਤੇ ਗਏ ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਕਤ ਦਰਸਾਈਆ ਗਈਆਂ ਡੇਅਰੀਆਂ ਤੋਂ 04 ਸੈਂਪਲ ਪਨੀਰ ਦੇ, 08 ਸੈਂਪਲ ਦੁੱਧ ਦੇ, 01 ਸੈਂਪਲ ਦੇਸੀ ਘਿਉ ਦਾ ਟੀਮ ਵੱਲੋਂ ਸੀਲ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸੀਲ ਕੀਤੇ ਸੈਂਪਲਾਂ ਨੂੰ ਫੂਡ ਲੈਬਾਰਟਰੀ ਪੰਜਾਬ ਖਰੜ ਵਿਖੇ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ਡੇਅਰੀ ਦਾ ਵਪਾਰ ਕਰਨ ਵਾਲੇ ਦੁਕਾਨਦਾਰਾ ਨੂੰ ਵਿਭਾਗ ਵੱਲੋਂ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਬੰਦਾ ਗਲਤ ਢੰਗ ਨਾਲ ਦੁੱਧ ਬਣਾਉਦਾ ਪਾਇਆ ਗਿਆਂ ਜਾਂ ਪਨੀਰ ਬਣਾਉਦਾ ਪਾਈਆ ਗਿਆਂ ਤਾ ਉਸ ਤੇ ਸਖਤ ਤੋਂ ਸਖਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਵੀ ਹੋਵੇਗੀ। ਉਨ੍ਹਾਂ ਵੱਲੋਂ ਸ਼ਹਿਰ ਦੇ ਡੇਅਰੀ ਮਾਲਿਕਾ ਨੂੰ ਅਪੀਲ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਚੰਗੇ ਮਿਆਰ ਦੀਆਂ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤੂਆਂ ਮੁੱਹਇਆ ਕਾਰਵਾਈਆਂ ਜਾਣ ਤਾਂ ਜੋ ਕਿਸੇ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ। ਸੈਪਲਿੰਗ ਦੌਰਾਨ ਫੂਡ ਸੇਫਟੀ ਅਫਸਰ ਸ੍ਰੀ ਅਮਨਦੀਪ ਸਿੰਘ ਅਤੇ ਸ੍ਰੀਮਤੀ ਕਮਲਦੀਪ ਕੌਰ ਮੌਜੂਦ ਸਨ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *