ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ ਕੱਟੇ ਗਏ 34 ਚਲਾਨ 

Spread the love
ਅੰਮ੍ਰਿਤਸਰ 28 ਮਈ ( ਦਿਨੇਸ਼ ਸੋਨੀ )   ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠ  ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇਕ ਵਿਸੇਸ਼ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿੱਚ  ਜਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਐਸ.ਆਈ. ਪਰਮਜੀਤ ਸਿੰਘ, ਐਸ.ਆਈ. ਬਲਵਿੰਦਰ ਸਿੰਘ, ਦੀਪਕ ਕੁਮਾਰ, ਸ਼ਿਵ ਚਰਨ ਸਿੰਘ, ਰਸਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਿਲ ਸਨ। ਇਸ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਾਲ ਰੋਡ, ਰਣਜੀਤ ਅਵਿਨਿਊ, ਮਾਡਲ ਟਾਊਨ, ਰਾਣੀ ਕਾ ਬਾਗ ਅਤੇ ਲਿਬਰਟੀ ਮਾਰਕੀਟ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਮੋਕਿੰਗ ਕਰਨ ਵਾਲੇ ਲੋਕਾਂ ਦੇ 34 ਚਲਾਨ ਕੱਟੇ ਗਏ। ਇਸ ਮੌਕੇ ਤੇ ਸਿਵਲ ਸਰਜਨ ਡਾ ਕਿਰਨਦੀਪ ਕੋਰ  ਨੇ ਕਿਹਾ ਜਿਲੇ੍ ਨੂੰ ਤੰਬਾਕੂ ਮੁਕਤ ਕਰਨ  ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ  ਨਿਰਧਾਰਤ ਫੋਟੋ ਅਤੇ ਉਸ ਉਪੱਰ ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ, ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *