ਸ਼ਹਿਰ ਦੇ ਭੀੜ ਵਾਲੇ ਇਲਾਕੇ ’ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਤੋਂ ਡੇਢ ਲੱਖ ਰੁਪਏ ਲੁੱਟ ਕੇ ਫ਼ਰਾਰ ਹੋਏ ਨਕਾਬਪੋਸ਼

Spread the love

ਸ੍ਰੀ ਮੁਕਤਸਰ ਸਾਹਿਬ, 31 ਮਈ ()-ਹਥਿਆਰਬੰਦ ਲੁਟੇਰਿਆਂ ਨੇ ਦੁਪਹਿਰ 3:30 ਵਜੇ ਦੇ ਕਰੀਬ ਸ਼ਹਿਰ ਦੇ ਮਾਲ ਗੋਦਾਮ ਰੋਡ ’ਤੇ ਓਵਰਬ੍ਰਿਜ ਦੇ ਹੇਠਾਂ ਆਪਨਾ ਮੈਡੀਕਲ ਹਾਲ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਲੁਟੇਰਿਆਂ ਕੋਲ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਸਨ ਅਤੇ ਉਨ੍ਹਾਂ ਦੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਲੁਟੇਰਿਆਂ ਨੇ ਪਹਿਲਾਂ ਦੁਕਾਨਦਾਰ ਤੋਂ ਦਵਾਈ ਖਰੀਦੀ ਅਤੇ ਫਿਰ ਉਸਦਾ ਵਿਸ਼ਵਾਸ ਜਿੱਤਣ ਤੋਂ ਬਾਅਦ, ਉਸਨੂੰ ਇੱਕ ਪਿਸਤੌਲ ਅਤੇ ਇੱਕ ਚਾਕੂ ਦਿਖਾਇਆ ਅਤੇ ਪੈਸੇ ਮੰਗੇ। ਜਦੋਂ ਦੁਕਾਨਦਾਰ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਲੁਟੇਰਿਆਂ ਵਿੱਚੋਂ ਇੱਕ ਨੇ ਦੁਕਾਨਦਾਰ ਦੇ ਸੱਜੇ ਹੱਥ ਅਤੇ ਮੋਢੇ ’ਤੇ ਤੇਜਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਕੈਸ਼ ਬਾਕਸ ਵਿੱਚ ਪਈ 1.5 ਲੱਖ ਰੁਪਏ ਦੀ ਨਕਦੀ ਅਤੇ ਦੁਕਾਨਦਾਰ ਦਾ ਮੋਬਾਈਲ ਫੋਨ ਖੋਹ ਕੇ ਭੱਜ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਦੁਕਾਨਦਾਰ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸਨੂੰ ਅੱਗੇ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪਹੁੰਚੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਨੇ ਇਸ ਘਟਨਾ ਨੂੰ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਲੁਟੇਰੇ ਬੇਖੌਫ਼ ਹੋ ਕੇ ਲੁੱਟ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਕੁਝ ਵੀ ਕਰਨ ਤੋਂ ਅਸਮਰੱਥ ਹੈ। ਲੋਕ ਆਪਣੇ ਘਰਾਂ ਅਤੇ ਦੁਕਾਨਾਂ ਵਿੱਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਲੁਟੇਰਿਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।
ਕੈਪਸ਼ਨ: ਮੈਡੀਕਲ ਸਟੋਰ ’ਤੇ ਵਾਪਰੀ ਲੁੱਟ ਦੀ ਵਾਰਦਾਤ ਸੀਸੀਟੀਵੀ ’ਚ ਹੋਈ ਕੈਦ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *