ਨਾਭਾ ਦੇ ਜੀ ਬੀ ਆਈ ਸਕੂਲ ਵਿਖੇ ਮਨਾਏ ਗਏ ਵਿਸ਼ਵ ਵਾਤਾਵਰਨ ਦਿਵਸ ਦੀ ਤਸਵੀਰ 

Spread the love
ਨਾਭਾ ,  ਜੂਨ (ਰਮਨ ਭਾਟੀਆ ) ਰਿਆਸਤੀ ਸ਼ਹਿਰ ਨਾਭਾ ਸਥਿਤ ਜੀ ਬੀ ਇੰਟਰਨੈਸ਼ਨਲ ਸਕੂਲ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਵਾਤਾਵਰਣ ਸੁਰੱਖਿਆ ਲਈ ਚਲਾਈ ਜਾ ‘ਰਹੀ ਏਕ ਪੇੜ ਮਾਂ ਕੇ ਨਾਮ’ 2.0 ‘ ਮੁਹਿੰਮ ਨੂੰ ਉਤਸ਼ਾਹਿਤ ਕਰਦੇ ਹੋਏ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਇਸ ਉਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਜੀ ਬੀ ਆਈ ਸਕੂਲ ਦੇ ਅਧਿਆਪਕਾਂ ਵੱਲੋਂ ਰੁੱਖ ਲਗਾ ਕੇ ਅਤੇ ਧਰਤੀ ਨੂੰ ਹਰਿਆ ਭਰਿਆ ਬਣਾ ਕੇ ਕੁਦਰਤ ਨਾਲ ਆਪਣੇ ਸੰਬੰਧ ਨੂੰ ਮਜ਼ਬੂਤ ਕਰਕੇ ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਵਚਨ ਬੱਧਤਾ ਦਾ ਪ੍ਰਦਰਸ਼ਨ ਕੀਤਾ ਗਿਆ। ਸਕੂਲ ਅਧਿਆਪਕਾਂ ਵੱਲੋਂ ਛੋਟੇ ਛੋਟੇ ਯਤਨਾਂ ਰਾਂਹੀ ਹਰ ਰੋਜ਼ ਰੁੱਖਾਂ ਦੀ ਦੇਖਭਾਲ ਕਰਨ ਦਾ ਪ੍ਰਣ ਵੀ ਲਿਆ ਗਿਆ। ਸਕੂਲ ਪ੍ਰਿਸੀਪਲ ਡਾਕਟਰ ਇੰਦਰਜੀਤ ਪਾਲ ਕੌਰ ਗਰੇਵਾਲ ਨੇ ਹਾਜਰ ਲੋਕਾਂ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਕੁਦਰਤ ਅਤੇ ਵਾਤਾਵਰਣ ਨਾਲ ਖੇਡਣਾ ਸਾਰੇ ਜੀਵਾਂ ਦੇ ਜੀਵਨ ਵਿਚ ਅਣਕਿਆਸਿਆ ਆਫ਼ਤਾਂ ਨੂੰ ਸੱਦਾ ਦੇ ਰਿਹਾ ਹੈ। ਇਸ ਲਈ ਮਨੁੱਖੀ ਸਮਾਜ ਦੀ ਕਰਪਨਾ ਇੱਕ ਸਾਫ ਅਤੇ ਸਿਹਤਮੰਦ ਵਾਤਾਵਰਣ ਤੋਂ ਬਿਨਾਂ ਅਧੂਰੀ ਹੈ। ਵਾਤਾਵਰਣ ਜਾਗਰੂਕਤਾ ਦੇ ਅਰਥ ਸਮਝਾਉਂਦੇ ਹੋਏ ਸਕੂਲ ਦੀ ਵਾਈਸ ਪ੍ਰਿੰਸੀਪਲ ਦਿਵਯਾ ਸ਼ਰਮਾ ਨੇ ਕਿਹਾ ਸਾਨੂੰ ਸਾਰਿਆਂ ਨੂੰ ਅਜਿਹੇ ਵਿਕਲਪ ਚੁਣਨੇ ਚਾਹੀਦੇ ਹਨ ਜੋ ਧਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਬਜਾਏ ਲਾਭ ਪਹੁੰਚਾਉਣ।
  • Related Posts

    ਪਿੰਡ ਪਥਰੇੜੀ (ਰੋਪੜ) ਵਿਖੇ ਗੁਰਮਤਿ ਸਮਾਗਮ ਕੱਲ ਨੂੰ

    Spread the love

    Spread the loveਨਿਊ ਚੰਡੀਗੜ੍ਹ, 5 ਜੁਲਾਈ (ਬਜੀਦਪੁਰ) – ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਿੰਡ ਪਥਰੇੜੀ ਛੋਟੀ ‌ ਜਿਲਾ ਰੋਪੜ ਵਿਖੇ 7 ਜੁਲਾਈ ਨੂੰ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ…

    ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਾਨਾਵਾਲਾ ਵਿਖੇ ਮਨਾਇਆ ਗਿਆ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

    Spread the love

    Spread the loveਅੰਮ੍ਰਿਤਸਰ, 5 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ…

    Leave a Reply

    Your email address will not be published. Required fields are marked *