ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

Spread the love

ਸ੍ਰੀ ਮੁਕਤਸਰ ਸਾਹਿਬ, 09 ਜੂਨ ()- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 15 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਰੀਜ਼ ਲੰਮੇ ਸਮੇਂ ਤੋਂ ਵੱਖ ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ ਅਤੇ ਡਾਕਟਰ ਵੱਲੋਂ ਲਿਖੀ ਦਵਾਈ ਖਰੀਦਣ ਤੋਂ ਵੀ ਅਸਮਰਥ ਹਨ ਤਾ ਇਨ੍ਹਾਂ ਵੱਲੋਂ ਅਪਣੇ ਇਲਾਜ ਲਈ ਡਾਕਟਰ ਓਬਰਾਏ ਨੂੰ ਅਰਜ਼ੀਆਂ ਦਿੱਤੀਆਂ ਗਈਆਂ ਸਨ ਤਾਂ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਤੁਰੰਤ ਪ੍ਰਵਾਨਗੀ ਦਿੱਤੀ ਗਈ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਇਨ੍ਹਾਂ ਨੂੰ ਚੈਕ ਰਾਹੀਂ ਅਦਾਇਗੀ ਕੀਤੀ ਗਈ। ਇਸ ਮੌਕੇ ਇਨ੍ਹਾਂ ਲੋੜਵੰਦ ਮਰੀਜ਼ਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿਤੀ ਜਾਂਦੀ ਹੈ ਕਿਉਂਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਾਸਟਰ ਰਜਿੰਦਰ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮਨੈਜਰ ਸਾਹਿਬ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *