ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਕੇ ਐਡਵੋਕੇਟ ਅਮਨ ਮਿੱਤਲ ਨੇ ਕੀਤਾ ਸਨਮਾਨਿਤ

Spread the love

ਸ਼੍ਰੀ ਮੁਕਤਸਰ ਸਾਹਿਬ, 09 ਜੂਨ ()- ਦਿਨ ਬ ਦਿਨ ਵੱਧ ਰਹੇ ਤਾਪਮਾਨ ’ਤੇ ਹਰ ਵਿਅਕਤੀ ਚਿੰਤਤ ਨਜ਼ਰ ਆ ਰਿਹਾ ਜਿਸ ਨੂੰ ਲੈ ਕੇ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਐਡਵੋਕੇਟ ਅਮਨ ਮਿੱਤਲ ਡਾਇਰੈਕਟਰ ਪੰਜਾਬ ਵਾਟਰ ਰੀਸੋਰਸਸ ਮੈਨੇਜ਼ਮੈਂਟ ਅਤੇ ਡਿਵੈਲਪਮਿੰਟ ਕਾਰਪੋਰੇਸ਼ਨ ਲਿਮ: ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਮਿਤ ਸ਼੍ਰੀ ਮੁਕਤਸਰ ਸਾਹਿਬ ਤੋਂ ਅਗਰਵਾਲ ਸਭਾ ਰਜ਼ਿ: ਦੇ ਨਵ ਨਿਯੁਕਤ ਪ੍ਰਧਾਨ ਤਰਸੇਮ ਗੋਇਲ ਨੂੰ ਪੌਦਾ ਦੇ ਸਨਮਾਨਿਤ ਕੀਤਾ ਤੇ ਨਾਲ ਹੀ ਆਮ ਲੋਕਾਂ ਨੂੰ ਵੀ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਐਡਵੋਕੇਟ ਅਮਨ ਮਿੱਤਲ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਗਰਵਾਲ ਸਭਾ ਰਜ਼ਿ: ਦੇ ਆਹੁਦੇਦਾਰ ਤੇ ਮੈਂਬਰ ਵਾਤਾਵਰਣ ਨੂੰ ਹਰਾ ਭਰਾ ਰੱਖਣ ਲਈ ਹਰ ਤਰ੍ਹਾਂ ਦੇ ਉਪਰਾਲੇ ਵਿੱਚ ਭਾਗ ਲੈਣ ਲਈ ਤੱਤਪਰ ਹਨ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਐਨੀ ਦਿਨੀਂ ਤਾਪਮਾਨ ਸਿਖਰ ’ਤੇ ਪਹੁੰਚ ਚੁੱਕਾ ਹੈ ਤੇ ਹਰ ਵਿਅਕਤੀ ਹੀਟ ਸਟ੍ਰੋਕ ਤੋਂ ਬਚਣ ਲਈ ਉਪਰਾਲੇ ਕਰ ਰਿਹਾ ਹੈ, ਪਰ ਜੇਕਰ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਝ ਦੇਣਾ ਚਾਹੁੰਦੇ ਹਾਂ ਤਾਂ ਸਾਨੂੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ, ਕਿਉਂਕਿ ਵੱਧ ਰਿਹਾ ਤਾਪਮਾਨ ਸਿਰਫ਼ ਮਨੁੱਖਾਂ ਲਈ ਹੀ ਨਹੀਂ ਸਗੋਂ ਪਸ਼ੂ, ਪੰਛੀਆਂ ਤੇ ਪੌਂਦਿਆ ਲਈ ਵੀ ਖਤਰਨਾਕ ਹੈ, ਇਸ ਲਈ ਸਾਨੂੰ ਬੇਜ਼ੁਬਾਨ ਪਸ਼ੂ, ਪੰਛੀਆਂ ਦੇ ਲਈ ਵੀ ਪਾਣੀ, ਖਾਣਾ ਤੇ ਦਾਣਾ ਰੱਖਣਾ ਚਾਹੀਦਾ ਹੈ, ਕਿਉਂਕਿ ਉਹ ਕੁਦਰਤ ਦੀ ਬਣਾਈ ਹੋਈ ਸ਼੍ਰਿਸ਼ਟੀ ਦਾ ਹਿੱਸਾ ਹਨ, ਤੇ ਉਨ੍ਹਾਂ ਨੂੰ ਜਿਉਣ ਦਾ ਪੂਰਾ ਹੱਕ ਤੇ ਸਾਡਾ ਫਰਜ਼ ਬਣਦਾ ਕਿ ਅਸੀਂ ਉਨ੍ਹਾਂ ਦੀ ਦੇਖਭਾਲ ਕਰੀਏ।

  • Related Posts

    ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਗਰੀਬਾਂ ਦੇ ਮਸੀਹਾ ਗੱਜਣ ਸਿੰਘ ਚੌਹਾਨ ਬਣੇ ‘ਪੰਜਾਬ ਬਾਜ਼ੀਗਰ ਸਭਾ’ ਦੇ ਪ੍ਰਧਾਨ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

    Spread the love

    Spread the loveਨਵਾਂਸ਼ਹਿਰ , 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ, ਗਰੀਬਾਂ ਅਤੇ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਰਮਨ ਪਿਆਰੇ ਸਿਆਸੀ ਤੇ ਸਮਾਜਿਕ ਆਗੂ ਗੱਜਣ…

    10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

    Spread the love

    Spread the loveਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ…

    Leave a Reply

    Your email address will not be published. Required fields are marked *