ਅੱਤਵਾਦੀ ਤਾਕਤਾਂ ਖਿਲਾਫ਼ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ ਭਾਰਤ : ਗੁਲਾਬ ਚੰਦ ਕਟਾਰੀਆ

Spread the love
ਫਗਵਾੜਾ, 9 ਜੂਨ (  ਪ੍ਰੀਤ ਕੌਰ ਪ੍ਰੀਤੀ): ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਓਪਰੇਸ਼ਨ ਸਿੰਧੂਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਪਹਿਲਗਾਮ ਦੀ ਕਾਇਰਾਨਾ ਹਰਕਤ ਤੋਂ ਬਾਅਦ ਜਿਸ ਤਰ੍ਹਾਂ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ, ਉਹ ਦੇਸ਼ ਦੇ ਇਤਿਹਾਸ ਵਿੱਚ ਲਾਸਾਨੀ ਹੈ।
ਇਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ‘ਓਪਰੇਸ਼ਨ ਸਿੰਧੂਰ ਵਿਜੇ ਯਾਤਰਾ’ ਦਾ ਆਗਾਜ਼ ਕਰਦਿਆਂ ਰਾਜਪਾਲ ਨੇ ਕਿਹਾ ਕਿ ਭਾਰਤੀ ਫੌਜ ਵੱਲੋਂ ਅੱਤਵਾਦੀ ਟਿਕਾਣਿਆਂ ’ਤੇ ਕੀਤੀ ਗਈ ਕਾਰਵਾਈ ਨੇ ਵਿਸ਼ਵ ਨੂੰ ਇਹ ਸੁਨੇਹਾ ਦਿੱਤਾ ਹੈ ਕਿ ਦੇਸ਼ ਦੇ ਕਿਸੇ ਨਾਗਰਿਕ ਨੂੰ ਜੇ ਅੱਤਵਾਦ ਦਾ ਨਿਸ਼ਾਨਾ ਬਣਾਇਆ ਜਾਵੇਗਾ ਤਾਂ ਭਾਰਤ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਾਊਂਡਰ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਵੀ ਮੌਜੂਦ ਸਨ।
ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਓਪਰੇਸ਼ਨ ਦੌਰਾਨ ਸੂਬੇ ਦਾ ਆਮ ਨਾਗਰਿਕ ਭਾਰਤੀ ਫੌਜ ਨਾਲ ਖੜ੍ਹਾ ਰਿਹਾ, ਜਿਸ ਨਾਲ ਫੌਜ ਦਾ ਮਨੋਬਲ ਵੀ ਉੱਚਾ ਹੋਇਆ। ਉਨ੍ਹਾਂ ਕਿਹਾ ਕਿ ਸਾਡੇ ਜਵਾਨ ਜਿਥੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟੇ ਹੋਏ ਹਨ ਉਥੇ ਸਾਡਾ ਵੀ ਫਰਜ਼ ਬਣਦਾ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਇਸ ਅਲਾਮਤ ਖਿਲਾਫ਼ ਵਿੱਢੀ ਲੜਾਈ ਵਿੱਚ ਸਰਗਰਮ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਨਸ਼ਿਆਂ ਖਿਲਾਫ਼ ਜੰਗ ਦਾ ਸਿਪਾਹੀ ਬਣੇ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਬਹੁਤ ਸਰਗਰਮੀ ਨਾਲ ਕੰਮ ਕਰ ਰਹੀ ਹੈ ਪਰ ਨਸ਼ੇ ਖਿਲਾਫ਼ ਜੰਗ ਨੂੰ ਸਿਰਫ਼ ਸਰਕਾਰਾਂ ਦੀਆਂ ਕੋਸ਼ਿਸ਼ਾਂ ਤੱਕ ਸੀਮਿਤ ਨਹੀਂ ਕੀਤਾ ਜਾ ਸਕਦਾ ਸਗੋਂ ਸਮਾਜ ਦੇ ਹਰੇਕ ਵਰਗ ਨੂੰ ਅੱਗੇ ਆਉਂਦਿਆਂ ਇਸ ਲੜਾਈ ਨੂੰ ਜਨ ਅੰਦੋਲਨ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਸਿਰਜਣ ਲਈ ਸਭ ਨੂੰ ਨਸ਼ਿਆਂ ਖਿਲਾਫ਼ ਲਹਿਰ ਦਾ ਹਿੱਸਾ ਬਣਨਾ ਚਾਹੀਦਾ ਹੈ।
ਨਸ਼ੇ ਦੇ ਆਦੀ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣ ’ਤੇ ਜ਼ੋਰ ਦਿੰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਨਸ਼ਿਆਂ ਖਿਲਾਫ਼ ਇਸ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਰਾਜਪਾਲ ਸ਼੍ਰੀ ਕਟਾਰੀਆ ਨੇ ਇਸ ਮੌਕੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਵੀ ਕੀਤੀ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਰਾਜਪਾਲ ਪੰਜਾਬ ਦਾ ਯੂਨੀਵਰਸਿਟੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕਰਦਿਆਂ ਸ਼੍ਰੀ ਕਟਾਰੀਆ ਵੱਲੋਂ ਸਿੱਖਿਆ, ਸਮਾਜ ਸੇਵਾ ਅਤੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ‘ਓਪਰੇਸ਼ਨ ਸਿੰਧੂਰ ਵਿਜੇ ਯਾਤਰਾ’ ਦੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰਮੱਖ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ, ਨੈਸ਼ਨਲ ਕਾਊਂਸਲ ਫਾਰ ਟੀਚਰ ਐਜੂਕੇਸ਼ਨ ਦੇ ਚੇਅਰਮੈਨ ਡਾ. ਪੰਕਜ ਅਰੋੜਾ, ਪਰੋ ਚਾਂਸਲਰ ਡਾ. ਰਸ਼ਮੀ ਮਿੱਤਲ, ਵਾਈਸ ਚਾਂਸਲਰ ਐਲ.ਪੀ.ਯੂ. ਪ੍ਰੋ. (ਡਾ.) ਜਸਪਾਲ ਸਿੰਘ ਸੰਧੂ, ਆਈ.ਏ.ਐਸ. ਅਧਿਕਾਰੀ ਲਲਿਤ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਅਤੇ ਸਟਾਫ਼ ਮੌਜੂਦ ਸੀ।
  • Related Posts

    ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਗਰੀਬਾਂ ਦੇ ਮਸੀਹਾ ਗੱਜਣ ਸਿੰਘ ਚੌਹਾਨ ਬਣੇ ‘ਪੰਜਾਬ ਬਾਜ਼ੀਗਰ ਸਭਾ’ ਦੇ ਪ੍ਰਧਾਨ, ਇਲਾਕੇ ਵਿੱਚ ਖੁਸ਼ੀ ਦੀ ਲਹਿਰ

    Spread the love

    Spread the loveਨਵਾਂਸ਼ਹਿਰ , 8 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੈਲਮਾਜਰਾ ਦੇ ਉੱਘੇ ਸਮਾਜ ਸੇਵੀ, ਗਰੀਬਾਂ ਅਤੇ ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਰਮਨ ਪਿਆਰੇ ਸਿਆਸੀ ਤੇ ਸਮਾਜਿਕ ਆਗੂ ਗੱਜਣ…

    10 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁਜ਼ਾਹਰੇ ਦੀ ਤਿਆਰੀ ਲਈ ਪਿੰਡ ਗਿੱਦੜੀ ਕੀਤੀ ਮੀਟਿੰਗ- ਘੁਡਾਣੀ 

    Spread the love

    Spread the loveਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਗਿਦੜੀ ਦੀ ਮੀਟਿੰਗ ਕਮਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ  ਜਿਸ ਵਿੱਚ ਜਿਲਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਹਰਜੀਤ ਸਿੰਘ ਘਲੋਟੀ ਨੇ…

    Leave a Reply

    Your email address will not be published. Required fields are marked *